¶ ਫਿਰ ਉਸ ਇਸਤਰੀ ਨੇ ਇੱਕ ਪੁੱਤਰ ਨੂੰ ਜਣਿਆ ਅਤੇ ਉਸ ਦਾ ਨਾਮ ਸਮਸੂਨ ਰੱਖਿਆ, ਅਤੇ ਉਹ ਮੁੰਡਾ ਵੱਧਦਾ ਗਿਆ ਅਤੇ ਯਹੋਵਾਹ ਨੇ ਉਸ ਨੂੰ ਅਸੀਸ ਦਿੱਤੀ।
TSK
TSK · ਲੂਕਾ 2:40
Treasury of Scripture Knowledge references in ਪੰਜਾਬੀ IRV.
ਉਹ ਬਾਲਕ ਸਮੂਏਲ ਵਧਦਾ ਗਿਆ ਅਤੇ ਯਹੋਵਾਹ ਅਤੇ ਮਨੁੱਖਾਂ ਦੇ ਅੱਗੇ ਉਸ ਦੀ ਚੰਗੀ ਪਹਿਚਾਣ ਸੀ।
ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ, ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ ਮੈਨੂੰ ਭਰੋਸਾ ਦਿਲਾਇਆ,
¶ ਯੱਸੀ ਦੇ ਟੁੰਡ ਤੋਂ ਇੱਕ ਟਾਹਣੀ ਫੁੱਟ ਨਿੱਕਲੇਗੀ, ਅਤੇ ਉਹ ਦੀਆਂ ਜੜ੍ਹਾਂ ਵਿੱਚੋਂ ਇੱਕ ਟਹਿਣੀ ਨਿੱਕਲ ਕੇ ਫਲ ਦੇਵੇਗੀ।
ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ।
ਅਤੇ ਯਿਸੂ ਬੁੱਧ, ਕੱਦ ਅਤੇ ਪਰਮੇਸ਼ੁਰ ਤੇ ਮਨੁੱਖਾਂ ਦੀ ਕਿਰਪਾ ਵਿੱਚ ਵੱਧਦਾ ਗਿਆ।
ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ।
ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲੀ ਹੋਵੇ ਅਤੇ ਓਹ ਪਿਆਰ ਵਿੱਚ ਬਣੇ ਰਹਿਣ ਕਿ ਓਹ ਸਮਝ ਦੀ ਪੂਰੀ ਵਿਸ਼ਵਾਸ ਦੇ ਸਾਰੇ ਧਨ ਨੂੰ ਪ੍ਰਾਪਤ ਕਰ ਲੈਣ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ।