ਅਤੇ ਇਹ ਦਿਨ ਤੁਹਾਡੇ ਲਈ ਇੱਕ ਯਾਦਗਾਰ ਹੋਵੇਗਾ ਅਤੇ ਤੁਸੀਂ ਇਹ ਦਿਨ ਯਹੋਵਾਹ ਲਈ ਪਰਬ ਕਰਕੇ ਮਨਾਇਓ ਅਤੇ ਆਪਣੀਆਂ ਪੀੜ੍ਹੀਆਂ ਵਿੱਚ ਇਸ ਨੂੰ ਸਦਾ ਦੀ ਬਿਧੀ ਦਾ ਪਰਬ ਮਨਾਇਓ।
TSK
TSK · ਲੂਕਾ 2:41
Treasury of Scripture Knowledge references in ਪੰਜਾਬੀ IRV.
ਸਾਲ ਵਿੱਚ ਤਿੰਨ ਵਾਰੀ ਤੇਰੇ ਸਾਰੇ ਪੁਰਖ ਪ੍ਰਭੂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਹੋਣ।
¶ ਅਤੇ ਪਹਿਲੇ ਮਹੀਨੇ ਦੇ ਚੌਧਵੇਂ ਦਿਨ ਯਹੋਵਾਹ ਦਾ ਪਸਾਹ ਹੋਵੇ।
ਤਦ ਤੁਸੀਂ ਉਸ ਸਥਾਨ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ, ਆਪਣੀਆਂ ਹੋਮ ਬਲੀ ਦੀਆਂ ਭੇਟਾਂ, ਆਪਣੀਆਂ ਬਲੀਆਂ, ਆਪਣੇ ਦਸਵੰਧ, ਆਪਣੀਆਂ ਚੁੱਕਣ ਦੀਆਂ ਭੇਟਾਂ, ਆਪਣੀਆਂ ਮਨ ਭਾਉਂਦੀਆਂ ਸੁੱਖਣਾ ਦੀਆਂ ਭੇਟਾਂ, ਜਿਹੜੀਆਂ ਤੁਸੀਂ ਯਹੋਵਾਹ ਲਈ ਸੁੱਖੀਆਂ ਹਨ, ਅਰਥਾਤ ਜੋ ਕੁਝ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ, ਉਹ ਸਭ ਕੁਝ ਲਿਆਇਆ ਕਰਨਾ।
¶ ਅਬੀਬ ਦੇ ਮਹੀਨੇ ਨੂੰ ਯਾਦ ਰੱਖ ਕੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਪਸਾਹ ਮਨਾਇਆ ਕਰੋ, ਕਿਉਂ ਜੋ ਅਬੀਬ ਦੇ ਮਹੀਨੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਮਿਸਰ ਤੋਂ ਰਾਤ ਦੇ ਸਮੇਂ ਕੱਢ ਲਿਆਇਆ ਸੀ।
¶ ਅਲਕਾਨਾਹ ਹਰੇਕ ਸਾਲ ਆਪਣੇ ਸ਼ਹਿਰ ਤੋਂ ਸ਼ੀਲੋਹ ਵਿੱਚ ਸੈਨਾਵਾਂ ਦੇ ਯਹੋਵਾਹ ਦੀ ਉਸਤਤ ਕਰਨ ਅਤੇ ਭੇਟ ਚੜ੍ਹਾਉਣ ਜਾਂਦਾ ਹੁੰਦਾ ਸੀ, ਜਿੱਥੇ ਏਲੀ ਦੇ ਦੋ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ, ਯਹੋਵਾਹ ਦੇ ਜਾਜਕ ਸਨ।
¶ ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ, ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਹੈਕਲ ਨੂੰ ਗਿਆ।
ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਨੇੜੇ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸਾਂ ਤੋਂ ਯਰੂਸ਼ਲਮ ਵਿੱਚ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਆਏ।