ਯਹੋਸ਼ੁ 6:19
TSK
ਸਾਰੀ ਚਾਂਦੀ, ਸੋਨਾ, ਪਿੱਤਲ ਅਤੇ ਲੋਹੇ ਦੇ ਸਾਰੇ ਭਾਂਡੇ ਯਹੋਵਾਹ ਲਈ ਪਵਿੱਤਰ ਹਨ ਇਸ ਲਈ ਉਹ ਯਹੋਵਾਹ ਦੇ ਖਜ਼ਾਨੇ ਵਿੱਚ ਪਾਏ ਜਾਣਗੇ।
TSK
Treasury of Scripture Knowledge references in ਪੰਜਾਬੀ IRV.
ਸਾਰੀ ਚਾਂਦੀ, ਸੋਨਾ, ਪਿੱਤਲ ਅਤੇ ਲੋਹੇ ਦੇ ਸਾਰੇ ਭਾਂਡੇ ਯਹੋਵਾਹ ਲਈ ਪਵਿੱਤਰ ਹਨ ਇਸ ਲਈ ਉਹ ਯਹੋਵਾਹ ਦੇ ਖਜ਼ਾਨੇ ਵਿੱਚ ਪਾਏ ਜਾਣਗੇ।
ਉਹ ਨੇ ਯਹੋਵਾਹ ਦੇ ਭਵਨ ਦਾ ਖਜ਼ਾਨਾ ਅਤੇ ਪਾਤਸ਼ਾਹ ਦੇ ਮਹਿਲ ਦਾ ਖਜ਼ਾਨਾ ਲੈ ਲਿਆ ਸਗੋਂ ਉਹ ਨੇ ਸਭ ਕੁਝ ਲੈ ਲਿਆ ਅਤੇ ਉਹ ਨੇ ਉਹ ਸਭ ਸੋਨੇ ਦੀਆਂ ਢਾਲਾਂ ਜੋ ਸੁਲੇਮਾਨ ਨੇ ਬਣਵਾਈਆਂ ਸਨ ਲੈ ਲਈਆਂ।
ਅਤੇ ਪਰਮੇਸ਼ੁਰ ਦੇ ਭਵਨ ਦੇ ਸਾਰੇ ਭਾਂਡੇ ਕੀ ਵੱਡਾ ਕੀ ਛੋਟਾ ਅਤੇ ਯਹੋਵਾਹ ਦੇ ਭਵਨ ਦੇ ਖਜ਼ਾਨੇ ਅਤੇ ਪਾਤਸ਼ਾਹ ਅਤੇ ਉਹ ਦੇ ਸਰਦਾਰਾਂ ਦੇ ਖਜ਼ਾਨੇ ਉਹ ਸਾਰੇ ਬਾਬਲ ਨੂੰ ਲੈ ਗਿਆ
ਅਤੇ ਮੁੱਖ ਜਾਜਕਾਂ ਨੇ ਰੁਪਏ ਲੈ ਕੇ ਆਖਿਆ ਜੋ ਇਨ੍ਹਾਂ ਨੂੰ ਖ਼ਜ਼ਾਨੇ ਵਿੱਚ ਪਾਉਣਾਂ ਯੋਗ ਨਹੀਂ ਕਿਉਂਕਿ ਇਹ ਲਹੂ ਦਾ ਮੁੱਲ ਹੈ।
¶ ਉਹ ਦਾਨ ਪਾਤਰ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਦਾਨ ਪਾਤਰ ਵਿੱਚ ਕਿਸ ਤਰ੍ਹਾਂ ਦਾਨ ਪਾਉਂਦੇ ਹਨ ਅਤੇ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ।