TSK

TSK · ਲੂਕਾ 21:10

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਮਿਸਰੀਆਂ ਨੂੰ ਮਿਸਰੀਆਂ ਦੇ ਵਿਰੁੱਧ ਪਰੇਰਾਂਗਾ, ਉਹ ਆਪਸ ਵਿੱਚ ਲੜਨਗੇ, ਹਰੇਕ ਮਨੁੱਖ ਆਪਣੇ ਭਰਾ ਨਾਲ, ਅਤੇ ਹਰੇਕ ਮਨੁੱਖ ਆਪਣੇ ਗੁਆਂਢੀ ਨਾਲ, ਸ਼ਹਿਰ ਸ਼ਹਿਰ ਨਾਲ ਅਤੇ ਰਾਜ ਰਾਜ ਨਾਲ ਯੁੱਧ ਕਰੇਗਾ।

ਮੈਂ ਸਾਰੀਆਂ ਕੌਮਾਂ ਨੂੰ ਇਕੱਠਾ ਕਰਾਂਗਾ ਕਿ ਯਰੂਸ਼ਲਮ ਨਾਲ ਲੜਾਈ ਕਰਨ ਅਤੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਜਾਵੇਗਾ, ਇਸਤਰੀਆਂ ਦੀ ਬੇ-ਪਤੀ ਹੋਵੇਗੀ ਅਤੇ ਅੱਧਾ ਸ਼ਹਿਰ ਗੁਲਾਮੀ ਵਿੱਚ ਜਾਵੇਗਾ ਪਰ ਬਾਕੀ ਲੋਕ ਸ਼ਹਿਰ ਤੋਂ ਵੱਢੇ ਜਾਣਗੇ।

‹ਕਿਉਂ ਜੋ ਕੌਮ-ਕੌਮ ਉੱਤੇ ਅਤੇ ਰਾਜ ਰਾਜ ਉੱਤੇ ਚੜ੍ਹਾਈ ਕਰੇਗਾ। ਥਾਂ-ਥਾਂ ਭੂਚਾਲ ਆਉਣਗੇ, ਅਤੇ ਕਾਲ ਪੈਣਗੇ। ਇਹ ਤਾਂ ਅਜੇ ਦੁੱਖਾਂ ਦੀ ਸ਼ੁਰੂਆਤ ਹੀ ਹੈ!।›

ਇੱਕ ਨੇ ਉਨ੍ਹਾਂ ਵਿੱਚੋਂ ਜਿਸ ਦਾ ਨਾਮ ਆਗਬੁਸ ਸੀ, ਉੱਠ ਕੇ ਆਤਮਾ ਦੇ ਰਾਹੀਂ ਇਹ ਪਤਾ ਦਿੱਤਾ ਜੋ ਸਾਰੀ ਦੁਨੀਆਂ ਵਿੱਚ ਇੱਕ ਵੱਡਾ ਕਾਲ ਪਵੇਗਾ ਜਿਹੜਾ ਕਲੌਦਿਯੁਸ ਦੇ ਸਮੇਂ ਵਿੱਚ ਪੈ ਗਿਆ।

ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਘੋੜਾ ਹੈ ਅਤੇ ਉਹ ਦੇ ਸਵਾਰ ਕੋਲ ਇੱਕ ਕਮਾਣ ਹੈ। ਫੇਰ ਉਹ ਨੂੰ ਇੱਕ ਮੁਕਟ ਦਿੱਤਾ ਗਿਆ ਅਤੇ ਉਹ ਜਿੱਤ ਪ੍ਰਾਪਤ ਕਰਦਿਆਂ ਅਤੇ ਜਿੱਤਣ ਲਈ ਨਿੱਕਲ ਤੁਰਿਆ।