TSK

TSK · ਲੂਕਾ 21:18

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਲੋਕਾਂ ਨੇ ਸ਼ਾਊਲ ਨੂੰ ਆਖਿਆ, ਕੀ ਯੋਨਾਥਾਨ ਮਰ ਜਾਓ ਜਿਸ ਨੇ ਇਸਰਾਏਲ ਦੇ ਲਈ ਅਜਿਹਾ ਵੱਡਾ ਛੁਟਕਾਰਾ ਕੀਤਾ ਹੈ? ਪਰਮੇਸ਼ੁਰ ਨਾ ਕਰੇ! ਜਿਉਂਦੇ ਪਰਮੇਸ਼ੁਰ ਦੀ ਸਹੁੰ, ਉਹ ਦਾ ਇੱਕ ਵਾਲ਼ ਵੀ ਧਰਤੀ ਉੱਤੇ ਨਾ ਡਿੱਗੇਗਾ ਕਿਉਂ ਜੋ ਉਹ ਨੇ ਅੱਜ ਪਰਮੇਸ਼ੁਰ ਦੇ ਨਾਲ ਕੰਮ ਕੀਤਾ ਹੈ। ਸੋ ਲੋਕਾਂ ਨੇ ਯੋਨਾਥਾਨ ਨੂੰ ਬਚਾਇਆ ਜੋ ਉਹ ਮਾਰਿਆ ਨਾ ਗਿਆ।

ਤਦ ਉਸ ਨੇ ਆਖਿਆ, ਮੈਂ ਬੇਨਤੀ ਕਰਦੀ ਹਾਂ, ਹੇ ਰਾਜਾ, ਯਹੋਵਾਹ ਆਪਣੇ ਪਰਮੇਸ਼ੁਰ ਵੱਲ ਧਿਆਨ ਲਾ ਕੇ ਖੂਨ ਦਾ ਬਦਲਾ ਲੈਣ ਵਾਲਿਆਂ ਨੂੰ ਰੋਕ ਦਿਓ ਅਜਿਹਾ ਨਾ ਹੋਵੇ ਜੋ ਮੇਰੇ ਪੁੱਤਰ ਨੂੰ ਮਾਰ ਦੇਣ। ਤਦ ਉਸ ਨੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਤੇਰੇ ਪੁੱਤਰ ਦਾ ਇੱਕ ਵਾਲ਼ ਵੀ ਧਰਤੀ ਉੱਤੇ ਨਾ ਡਿੱਗੇਗਾ।

‹ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ।›