TSK

TSK · ਲੂਕਾ 21:33

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਨਾਸ ਹੋ ਜਾਣਗੇ, ਪਰ ਤੂੰ ਅਟੱਲ ਰਹੇਂਗਾ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਉਹ ਬਦਲ ਜਾਣਗੇ!

ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਮਾਰੋ, ਅਕਾਸ਼ ਤਾਂ ਧੂੰਏਂ ਵਾਂਗੂੰ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਗੂੰ ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਖੀਆਂ ਵਾਂਗੂੰ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ।

‹ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।›

ਅਤੇ ਇਹ ਉਹੋ ਬਚਨ ਹੈ ਜਿਸ ਦੀ ਖੁਸ਼ਖਬਰੀ ਤੁਹਾਨੂੰ ਸੁਣਾਈ ਗਈ ਸੀ।

¶ ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ।