TSK

TSK · ਲੂਕਾ 21:34

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਉਸ ਨੇ ਜਾ ਕੇ ਉਨ੍ਹਾਂ ਨੂੰ ਫੜਿਆ, ਆਪਣੀ ਮਾਤਾ ਕੋਲ ਲੈ ਆਇਆ ਅਤੇ ਉਸ ਦੀ ਮਾਤਾ ਨੇ ਸੁਆਦਲਾ ਭੋਜਨ ਜਿਹੜਾ ਉਸ ਦੇ ਪਿਤਾ ਨੂੰ ਚੰਗਾ ਲੱਗਦਾ ਸੀ, ਤਿਆਰ ਕੀਤਾ।

ਅਤੇ ਅਜਿਹਾ ਹੋਵੇਗਾ ਕਿ ਜੇਕਰ ਕੋਈ ਮਨੁੱਖ ਇਸ ਸਰਾਪ ਦੀਆਂ ਗੱਲਾਂ ਸੁਣ ਕੇ ਆਪਣੇ ਮਨ ਵਿੱਚ ਆਪਣੇ ਆਪ ਨੂੰ ਇਹ ਆਖ ਕੇ ਅਸੀਸ ਦੇਵੇ ਕਿ ਮੈਂ ਸ਼ਾਂਤੀ ਪਾਵਾਂਗਾ ਭਾਵੇਂ ਮੈਂ ਆਪਣੇ ਮਨ ਦੀ ਜ਼ਿੱਦ ਵਿੱਚ ਚੱਲਾਂ ਅਤੇ ਪਿਆਸ ਨੂੰ ਵਧਾ ਕੇ ਮਤਵਾਲਾ ਹੋਵਾਂ।

ਉਹਨਾਂ ਉੱਤੇ ਅਚਾਨਕ ਬਰਬਾਦੀ ਆ ਪਵੇ! ਅਤੇ ਜਿਹੜਾ ਜਾਲ਼ ਉਸ ਨੇ ਛਿਪਾਇਆ ਉਹੋ ਉਸ ਨੂੰ ਫਸਾ ਲਵੇ, ਉਹ ਆਪ ਉਸ ਵਿੱਚ ਡਿੱਗ ਕੇ ਨਸ਼ਟ ਹੋ ਜਾਵੇ!

¶ ਹਾਏ ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦੇ ਮੁਕਟ ਉੱਤੇ! ਅਤੇ ਉਸ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ!

ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ।

‹ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ।›

‹ਅਤੇ ਸੰਸਾਰ ਦੀ ਚਿੰਤਾ ਤੇ ਧਨ ਦਾ ਧੋਖਾ ਅਤੇ ਹੋਰਨਾਂ ਚੀਜ਼ਾਂ ਦਾ ਲੋਭ ਆਣ ਕੇ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਬੇਫੱਲ ਰਹਿ ਜਾਂਦਾ ਹੈ।›

‹ਸੋ ਜਾਗਦੇ ਰਹੋ ਕਿਉਂ ਜੋ ਤੁਸੀਂ ਨਹੀਂ ਜਾਣਦੇ ਜੋ ਘਰ ਦਾ ਮਾਲਕ ਕਦ ਆਵੇਗਾ, ਸ਼ਾਮ ਨੂੰ ਜਾਂ ਅੱਧੀ ਰਾਤ ਨੂੰ ਜਾਂ ਕੁੱਕੜ ਦੇ ਬਾਂਗ ਦੇਣ ਦੇ ਵੇਲੇ ਜਾਂ ਤੜਕੇ ਨੂੰ।›

ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ‹ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ।›

‹ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਆਉਣ ਵਿੱਚ ਦੇਰ ਲਾਉਂਦਾ ਹੈ ਅਤੇ ਦਾਸ-ਦਾਸੀਆਂ ਨੂੰ ਮਾਰੇ ਅਤੇ ਖਾਣ-ਪੀਣ ਅਤੇ ਮਤਵਾਲਾ ਹੋਣ ਲੱਗੇ।›

ਤਾਂ ਉਸ ਨੇ ਆਖਿਆ, ‹“ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ।›

ਪਰ ਹੁਣ ਤਾਂ ਤੁਹਾਨੂੰ ਇਹ ਲਿਖਿਆ ਕਿ ਜੇ ਕੋਈ ਭਰਾ ਕਹਾ ਕੇ ਹਰਾਮਕਾਰ ਜਾਂ ਲੋਭੀ ਜਾਂ ਮੂਰਤੀ ਪੂਜਕ ਜਾਂ ਗੱਲਾਂ ਕੱਢਣ ਵਾਲਾ, ਸ਼ਰਾਬੀ ਅਥਵਾ ਲੁਟੇਰਾ ਹੋਵੇ ਤਾਂ ਉਹ ਦੀ ਸੰਗਤ ਨਾ ਕਰਨੀ, ਸਗੋਂ ਇਹੋ ਜਿਹੇ ਨਾਲ ਰੋਟੀ ਵੀ ਨਾ ਖਾਣੀ।

ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ,

ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ।

ਕਿਉਂ ਜੋ ਬੀਤਿਆ ਹੋਇਆ ਸਮਾਂ ਪਰਾਈਆਂ ਕੌਮਾਂ ਦੀ ਮਨਸ਼ਾ ਪੂਰੀ ਕਰਨ ਲਈ ਬਥੇਰਾ ਸੀ ਜਦੋਂ ਅਸੀਂ ਲੁੱਚਪੁਣਿਆਂ, ਕਾਮਨਾ, ਸ਼ਰਾਬ ਪੀਣ, ਨਾਚ ਰੰਗਾਂ, ਨਸ਼ੇ ਬਾਜੀਆਂ ਅਤੇ ਘਿਣਾਉਣੇ ਮੂਰਤੀ ਪੂਜਕਾਂ ਵਿੱਚ ਚੱਲਦੇ ਸੀ

¶ ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ।