TSK

TSK · ਲੂਕਾ 4:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ।

ਉਹ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਯਹੋਵਾਹ ਨਾਲ ਉੱਥੇ ਹੀ ਰਿਹਾ। ਨਾ ਉਸ ਰੋਟੀ ਖਾਧੀ ਨਾ ਪਾਣੀ ਪੀਤਾ ਅਤੇ ਉਸ ਨੇ ਉਨ੍ਹਾਂ ਫੱਟੀਆਂ ਉੱਤੇ ਨੇਮ ਦੀਆਂ ਗੱਲਾਂ ਅਰਥਾਤ ਦਸ ਹੁਕਮ ਲਿਖੇ।

ਤਦ ਮੈਂ ਪਹਿਲਾਂ ਦੀ ਤਰ੍ਹਾਂ ਯਹੋਵਾਹ ਦੇ ਅੱਗੇ ਚਾਲ੍ਹੀ ਦਿਨ ਅਤੇ ਚਾਲ੍ਹੀ ਰਾਤਾਂ ਪਿਆ ਰਿਹਾ। ਨਾ ਮੈਂ ਰੋਟੀ ਖਾਧੀ ਅਤੇ ਨਾ ਮੈਂ ਪਾਣੀ ਪੀਤਾ, ਤੁਹਾਡੇ ਸਾਰੇ ਪਾਪਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਜਦ ਤੁਸੀਂ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਅਤੇ ਉਸ ਨੂੰ ਕ੍ਰੋਧਿਤ ਕੀਤਾ।

¶ ਸੋ ਉਹ ਫ਼ਲਿਸਤੀ ਹਰ ਰੋਜ਼ ਸਵੇਰੇ ਅਤੇ ਸ਼ਾਮ ਨੂੰ ਨੇੜੇ ਆਉਂਦਾ ਸੀ। ਚਾਲੀਆਂ ਦਿਨਾਂ ਤੱਕ ਉਹ ਆਪਣੇ ਆਪ ਨੂੰ, ਅੱਗੇ ਕਰਦਾ ਰਿਹਾ।

“ਤੂੰ ਜਾ ਕੇ ਸ਼ੂਸ਼ਨ ਦੇ ਸਾਰੇ ਯਹੂਦੀਆਂ ਨੂੰ ਇਕੱਠਾ ਕਰ ਅਤੇ ਤੁਸੀਂ ਸਾਰੇ ਮਿਲ ਕੇ ਮੇਰੇ ਲਈ ਵਰਤ ਰੱਖੋ, ਤਿੰਨ ਦਿਨ, ਤਿੰਨ ਰਾਤ ਤੱਕ ਨਾ ਕੁਝ ਖਾਣਾ ਅਤੇ ਨਾ ਪੀਣਾ। ਮੈਂ ਵੀ ਆਪਣੀਆਂ ਸਹੇਲੀਆਂ ਸਮੇਤ ਇਸੇ ਤਰ੍ਹਾਂ ਹੀ ਵਰਤ ਰੱਖਾਂਗੀ ਅਤੇ ਇਸੇ ਤਰ੍ਹਾਂ ਹੀ ਮੈਂ ਨਿਯਮ ਦੇ ਵਿਰੁੱਧ ਰਾਜਾ ਦੇ ਕੋਲ ਅੰਦਰ ਜਾਂਵਾਂਗੀ। ਅਤੇ ਜੇਕਰ ਮੈਂ ਨਾਸ ਹੋ ਗਈ ਤਾਂ ਹੋ ਗਈ।”

ਜਦ ਉਸ ਨੇ ਚਾਲ੍ਹੀ ਦਿਨ ਅਤੇ ਰਾਤ ਵਰਤ ਰੱਖਿਆ ਤਾਂ ਅੰਤ ਵਿੱਚ ਉਹ ਨੂੰ ਭੁੱਖ ਲੱਗੀ।

ਯਾਕੂਬ ਦਾ ਖੂਹ ਉੱਥੇ ਸੀ, ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਗਿਆ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ, ਇਹ ਲੱਗਭਗ ਦੁਪਹਿਰ ਦਾ ਸਮਾਂ ਸੀ।

ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।