TSK

TSK · ਲੂਕਾ 4:27

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਉਹ ਓਥੋਂ ਚੱਲ ਪਿਆ ਅਤੇ ਸ਼ਾਫਾਟ ਦੇ ਪੁੱਤਰ ਅਲੀਸ਼ਾ ਨੂੰ ਹਲ ਵਾਹੁੰਦਿਆਂ ਜਾ ਲੱਭਾ, ਉਹ ਦੀ ਬਾਰਾਂ ਹਲ਼ਾਂ ਦੀ ਵਾਹੀ ਸੀ ਅਤੇ ਬਾਰਵੀਂ ਜੋਗ ਦੇ ਮਗਰ ਉਹ ਆਪ ਸੀ। ਏਲੀਯਾਹ ਨੇ ਉਹ ਦੇ ਕੋਲ ਦੀ ਲੰਘ ਕੇ ਆਪਣੀ ਗੋਦੜੀ ਉਹ ਦੇ ਉੱਤੇ ਪਾ ਦਿੱਤੀ।

“ਕੀ ਕੋਈ ਪਰਮੇਸ਼ੁਰ ਨੂੰ ਸਿੱਖਿਆ ਦੇਵੇਗਾ? ਉਹ ਤਾਂ ਉੱਚਿਆਂ-ਉੱਚਿਆਂ ਦਾ ਨਿਆਂ ਕਰਦਾ ਹੈ।

ਕਿਸ ਨੇ ਉਹ ਦੇ ਲਈ ਉਹ ਦਾ ਰਸਤਾ ਠਹਿਰਾਇਆ, ਜਾਂ ਕੌਣ ਕਹਿ ਸਕਦਾ ਹੈ ਕਿ ਤੂੰ ਗਲਤੀ ਕੀਤੀ ਹੈ?

‹ਜੋ ਉਹ ਕਿਵੇਂ ਪਰਮੇਸ਼ੁਰ ਦੇ ਘਰ ਗਿਆ ਅਤੇ ਚੜ੍ਹਾਵੇ ਦੀਆਂ ਰੋਟੀਆਂ ਖਾਧੀਆਂ, ਜਿਹੜੀਆਂ ਉਹ ਨੂੰ ਅਤੇ ਉਹ ਦੇ ਸਾਥੀਆਂ ਲਈ ਖਾਣੀਆਂ ਯੋਗ ਨਹੀਂ ਸਨ ਪਰ ਕੇਵਲ ਜਾਜਕਾਂ ਨੂੰ।›