TSK

TSK · ਲੂਕਾ 6:39

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਇਸ ਪਰਜਾ ਦੇ ਆਗੂ ਕੁਰਾਹੇ ਪਾਉਣ ਵਾਲੇ ਹਨ, ਅਤੇ ਉਨ੍ਹਾਂ ਦੇ ਪਿੱਛੇ ਲੱਗਣ ਵਾਲੇ ਨਿਗਲੇ ਜਾਂਦੇ ਹਨ।

ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਮੂਲੋਂ ਹੀ ਲੱਜਿਆਵਾਨ ਨਾ ਹੋਏ! ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।

ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਨਬੀ ਜਿਹੜੇ ਮੇਰੇ ਨਾਮ ਲੈ ਕੇ ਅਗੰਮ ਵਾਚਦੇ ਹਨ ਮੈਂ ਉਹਨਾਂ ਨੂੰ ਨਹੀਂ ਭੇਜਿਆ। ਉਹ ਆਖਦੇ ਹਨ ਕਿ ਇਸ ਦੇਸ ਵਿੱਚ ਤਲਵਾਰ ਅਤੇ ਕਾਲ ਨਹੀਂ ਆਵੇਗਾ। ਉਹ ਨਬੀ ਤਲਵਾਰ ਅਤੇ ਕਾਲ ਨਾਲ ਮਾਰ ਦਿੱਤੇ ਜਾਣਗੇ

ਤਦ ਯਹੋਵਾਹ ਨੇ ਮੈਨੂੰ ਕਿਹਾ ਕਿ ਫੇਰ ਮੂਰਖ ਅਯਾਲੀ ਦਾ ਸਮਾਨ ਲੈ

¶ ‹ਹੇ ਅੰਨ੍ਹੇ ਆਗੂਓ, ਤੁਹਾਡੇ ਉੱਤੇ ਹਾਏ! ਜਿਹੜੇ ਆਖਦੇ ਹੋ ਕਿ ਜੇ ਕੋਈ ਹੈਕਲ ਦੀ ਸਹੁੰ ਖਾਵੇ ਤਾਂ ਕੁਝ ਗੱਲ ਨਹੀਂ ਪਰ ਜੇ ਕੋਈ ਹੈਕਲ ਦੇ ਸੋਨੇ ਦੀ ਸਹੁੰ ਖਾਵੇ ਤਾਂ ਉਹ ਪੂਰੀ ਕਰਨੀ ਪਵੇਗੀ।›

ਅਤੇ ਤੈਨੂੰ ਵਿਸ਼ਵਾਸ ਹੈ ਕਿ ਮੈਂ ਅੰਨ੍ਹਿਆਂ ਨੂੰ ਰਾਹ ਦੱਸਣ ਵਾਲਾ ਅਤੇ ਜਿਹੜੇ ਹਨ੍ਹੇਰੇ ਵਿੱਚ ਹਨ ਉਹਨਾਂ ਦਾ ਚਾਨਣ ਹਾਂ

ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ।