ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ, ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ, ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ;
TSK
TSK · ਲੂਕਾ 7:2
Treasury of Scripture Knowledge references in ਪੰਜਾਬੀ IRV.
ਅਤੇ ਯਹੋਵਾਹ ਨੇ ਮੇਰੇ ਸੁਆਮੀ ਨੂੰ ਵੱਡੀ ਬਰਕਤ ਦਿੱਤੀ ਹੈ ਅਤੇ ਉਸ ਨੂੰ ਵੱਡਾ ਆਦਮੀ ਬਣਾ ਦਿੱਤਾ ਹੈ ਅਤੇ ਉਸ ਨੇ ਉਹ ਨੂੰ ਭੇਡਾਂ, ਗਾਈਆਂ-ਬਲ਼ਦ, ਸੋਨਾ-ਚਾਂਦੀ, ਦਾਸ-ਦਾਸੀਆਂ, ਊਠ ਅਤੇ ਗਧੇ ਦਿੱਤੇ ਹਨ।
ਸੋ ਯੂਸੁਫ਼ ਉੱਤੇ ਉਹ ਦੀ ਦਯਾ ਦੀ ਨਿਗਾਹ ਹੋਈ। ਯੂਸੁਫ਼ ਨੇ ਉਹ ਦੀ ਸੇਵਾ ਕੀਤੀ ਅਤੇ ਉਸ ਨੇ ਉਹ ਨੂੰ ਆਪਣੇ ਘਰ ਦਾ ਮੁਖ਼ਤਿਆਰ ਬਣਾ ਦਿੱਤਾ ਅਤੇ ਜੋ ਕੁਝ ਉਹ ਦਾ ਸੀ ਉਸ ਦੇ ਹੱਥ ਵਿੱਚ ਦੇ ਦਿੱਤਾ।
“ਜੇ ਮੈਂ ਵਿਅਰਥ ਨਾਲ ਚੱਲਿਆ ਹੋਵਾਂ, ਅਤੇ ਮੇਰਾ ਪੈਰ ਧੋਖੇ ਵੱਲ ਦੌੜਿਆ ਹੋਵੇ, -
ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!
ਸੂਬੇਦਾਰ ਨੇ ਇਹ ਅਜਿਹਾ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚ-ਮੁੱਚ ਇਹ ਧਰਮੀ ਪੁਰਖ ਸੀ!
ਇਹ ਉਹ ਮਰਿਯਮ ਸੀ, ਜਿਸ ਨੇ ਪ੍ਰਭੂ ਉੱਤੇ ਅਤਰ ਪਾ ਦਿੱਤਾ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਉਸ ਦੇ ਚਰਨ ਸਾਫ਼ ਕੀਤੇ। ਲਾਜ਼ਰ ਮਰਿਯਮ ਦਾ ਭਰਾ ਬਿਮਾਰ ਸੀ।
ਅਤੇ ਜਦੋਂ ਉਹ ਦੂਤ ਜਿਸ ਨੇ ਉਸ ਨਾਲ ਗੱਲਾਂ ਕੀਤੀਆਂ ਸਨ, ਚੱਲਿਆ ਗਿਆ ਤਾਂ ਉਹ ਨੇ ਆਪਣੇ ਸੇਵਕਾਂ ਵਿੱਚੋਂ ਦੋ ਆਦਮੀ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਿੱਤ ਉਹ ਦੇ ਨਾਲ ਰਹਿੰਦੇ ਸਨ ਇੱਕ ਧਰਮੀ ਸਿਪਾਹੀ ਨੂੰ ਸੱਦਿਆ
ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਸੱਦ ਕੇ ਆਖਿਆ ਕਿ ਇਸ ਜਵਾਨ ਨੂੰ ਫੌਜ ਦੇ ਸਰਦਾਰ ਕੋਲ ਲੈ ਜਾ ਕਿਉਂ ਜੋ ਇਸ ਨੇ ਉਹ ਨੂੰ ਕੁਝ ਦੱਸਣਾ ਹੈ।
ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਚੰਗਾ ਸਲੂਕ ਕਰਕੇ ਪਰਵਾਨਗੀ ਦਿੱਤੀ ਜੋ ਆਪਣੇ ਮਿੱਤਰਾਂ ਕੋਲ ਜਾ ਕੇ ਆਰਾਮ ਕਰੇ।
ਹੇ ਨੌਕਰੋ, ਤੁਸੀਂ ਹਰੇਕ ਗੱਲ ਵਿੱਚ ਆਪਣੇ ਸੰਸਾਰਕ ਮਾਲਕਾਂ ਦੇ ਆਗਿਆਕਾਰੀ ਬਣੋ ਅਤੇ ਮਨੁੱਖਾਂ ਨੂੰ ਖੁਸ਼ ਕਰਨ ਵਾਲਿਆਂ ਵਾਂਗੂੰ ਦਿਖਾਵੇ ਦੀ ਨੌਕਰੀ ਨਹੀਂ ਸਗੋਂ ਮਨ ਦੀ ਸਫ਼ਾਈ ਨਾਲ ਪ੍ਰਭੂ ਦੇ ਡਰ ਨਾਲ ਕਰੋ।