ਮਰਕੁਸ 1:34
TSK
ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ।
TSK
Treasury of Scripture Knowledge references in ਪੰਜਾਬੀ IRV.
ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ-ਭਾਂਤ ਦੇ ਰੋਗੀ ਸਨ, ਚੰਗਾ ਕੀਤਾ ਅਤੇ ਬਹੁਤ ਸਾਰੇ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਉਹ ਉਸ ਨੂੰ ਪਛਾਣਦੀਆਂ ਸਨ।
ਜਦੋਂ ਯਿਸੂ ਨੇ ਵੇਖਿਆ ਕਿ ਲੋਕ ਦੌੜ ਕੇ ਇਕੱਠੇ ਹੁੰਦੇ ਜਾਂਦੇ ਹਨ ਤਦ ਉਹ ਨੇ ਅਸ਼ੁੱਧ ਆਤਮਾ ਨੂੰ ਝਿੜਕਿਆ ਅਤੇ ਉਸ ਨੂੰ ਕਿਹਾ, ‹ਹੇ ਗੂੰਗੀ ਬੋਲੀ ਆਤਮਾ ਮੈਂ ਤੈਨੂੰ ਹੁਕਮ ਦਿੰਦਾ ਹਾਂ ਜੋ ਇਸ ਵਿੱਚੋਂ ਨਿੱਕਲ ਜਾ ਅਤੇ ਫੇਰ ਕਦੇ ਇਸ ਵਿੱਚ ਨਾ ਵੜੀਂ!›
ਅਤੇ ਬਹੁਤਿਆਂ ਵਿੱਚੋਂ ਭੂਤਾਂ ਚੀਕਾਂ ਮਾਰਦੇ ਅਤੇ ਇਹ ਆਖਦੇ ਨਿੱਕਲ ਗਈਆਂ ਕਿ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ! ਪਰ ਉਸ ਨੇ ਉਨ੍ਹਾਂ ਨੂੰ ਝਿੜਕ ਕੇ ਬੋਲਣ ਨਾ ਦਿੱਤਾ ਕਿਉਂ ਜੋ ਉਹ ਪਛਾਣਦੇ ਸਨ ਜੋ ਇਹ ਮਸੀਹ ਹੈ।