TSK

TSK · ਮਰਕੁਸ 10:13

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਮੂਸਾ ਆਖਿਆ, ਅਸੀਂ ਆਪਣੇ ਜਵਾਨਾਂ ਨਾਲ ਆਪਣੇ ਬਜ਼ੁਰਗਾਂ ਨਾਲ ਜਾਂਵਾਂਗੇ। ਅਸੀਂ ਆਪਣੇ ਪੁੱਤਰਾਂ ਨਾਲ ਆਪਣੀਆਂ ਧੀਆਂ ਨਾਲ ਆਪਣੇ ਇੱਜੜਾਂ ਨਾਲ ਆਪਣੇ ਵੱਗਾਂ ਨਾਲ ਜਾਂਵਾਂਗੇ ਕਿਉਂਕਿ ਸਾਡੇ ਲਈ ਯਹੋਵਾਹ ਦਾ ਪਰਬ ਹੈ।

ਲੋਕਾਂ ਨੂੰ ਇਕੱਠਾ ਕਰੋ, ਸਭਾ ਨੂੰ ਪਵਿੱਤਰ ਕਰੋ, ਬਜ਼ੁਰਗਾਂ ਨੂੰ ਸੱਦੋ, ਨਿਆਣਿਆਂ ਨੂੰ, ਸਗੋਂ ਦੁੱਧ ਚੁੰਘਦਿਆਂ ਬੱਚਿਆਂ ਨੂੰ ਇਕੱਠੇ ਕਰੋ, ਲਾੜਾ ਆਪਣੀ ਕੋਠੜੀ ਵਿੱਚੋਂ, ਲਾੜੀ ਆਪਣੇ ਕਮਰੇ ਵਿੱਚੋਂ ਬਾਹਰ ਨਿੱਕਲ ਆਵੇ!

¶ ਯੂਹੰਨਾ ਨੇ ਉਸ ਨੂੰ ਆਖਿਆ, ਗੁਰੂ ਜੀ, ਅਸੀਂ ਇੱਕ ਮਨੁੱਖ ਨੂੰ ਤੇਰੇ ਨਾਮ ਨਾਲ ਭੂਤ ਕੱਢਦੇ ਵੇਖਿਆ ਅਤੇ ਉਹ ਨੂੰ ਰੋਕਿਆ ਕਿਉਂਕਿ ਉਹ ਸਾਡੇ ਪਿੱਛੇ ਨਹੀਂ ਚੱਲਦਾ।

¶ ਫਿਰ ਲੋਕ ਆਪਣੇ ਬੱਚਿਆਂ ਨੂੰ ਵੀ ਯਿਸੂ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ ਪਰ ਚੇਲਿਆਂ ਨੇ ਇਹ ਵੇਖ ਕੇ ਉਨ੍ਹਾਂ ਨੂੰ ਝਿੜਕਿਆ।