TSK

TSK · ਮਰਕੁਸ 10:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ‹ਇਹ ਵੀ ਆਖਿਆ ਗਿਆ ਸੀ ਕਿ ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ ਨਾਮਾ ਲਿਖ ਕੇ ਦੇਵੇ।›

ਤਦ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਆਖਿਆ, ਕੀ, ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ ਹੈ?

¶ ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਹ ਦੇ ਕੋਲ ਆ ਕੇ ਬੋਲੇ, ਕੀ ਮਨੁੱਖ ਨੂੰ ਇਹ ਯੋਗ ਹੈ ਕਿ ਉਹ ਕਿਸੇ ਗੱਲ ਕਾਰਨ ਆਪਣੀ ਪਤਨੀ ਨੂੰ ਤਲਾਕ ਦੇਵੇ?

¶ ‹ਪਰ ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਇਸ ਲਈ ਜੋ ਤੁਸੀਂ ਸਵਰਗ ਰਾਜ ਨੂੰ ਮਨੁੱਖਾਂ ਦੇ ਅੱਗੇ ਬੰਦ ਕਰਦੇ ਹੋ, ਕਿਉਂ ਜੋ ਉਸ ਵਿੱਚ ਨਾ ਆਪ ਵੜਦੇ ਨਾ ਵੜਨ ਵਾਲਿਆਂ ਨੂੰ ਵੜਨ ਦਿੰਦੇ ਹੋ।›

ਉਸ ਨੇ ਉਨ੍ਹਾਂ ਨੂੰ ਚਿਤਾਵਨੀ ਨਾਲ ਆਖਿਆ ਕਿ ‹ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ!›

ਉਪਦੇਸ਼ਕ ਅਤੇ ਫ਼ਰੀਸੀ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ ਕਿ ਭਲਾ ਵੇਖੀਏ ਉਹ ਸਬਤ ਦੇ ਦਿਨ ਚੰਗਾ ਕਰੇਗਾ ਕਿ ਨਹੀਂ? ਇਸ ਲਈ ਜੋ ਉਹਨਾਂ ਨੂੰ ਯਿਸੂ ਉੱਤੇ ਦੋਸ਼ ਲਾਉਣ ਦਾ ਮੌਕਾ ਮਿਲੇ।

ਤਦ ਪ੍ਰਭੂ ਨੇ ਉਸ ਨੂੰ ਆਖਿਆ, ‹ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ।›

¶ ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖ਼ੌਲ ਕਰਨ ਲੱਗੇ।

ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਤੇ ਵਿਸ਼ਵਾਸ ਕੀਤਾ ਹੈ? ਨਹੀਂ!

ਤਾਂ ਫਿਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਹੂਦੀਆਂ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਮਨੁੱਖ ਬਹੁਤ ਚਮਤਕਾਰ ਕਰ ਰਿਹਾ ਹੈ।

ਪਰੰਤੂ ਵਿਆਹੇ ਹੋਇਆਂ ਨੂੰ ਮੈਂ ਤਗੀਦ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੂ, ਜੋ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ।