ਮਨੁੱਖਾਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਮਨੁੱਖਾਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜਿਉਣ ਵਿੱਚ ਹੈ, ਅਤੇ ਜਿਨ੍ਹਾਂ ਦਾ ਢਿੱਡ ਤੂੰ ਆਪਣੇ ਭੰਡਾਰ ਤੋਂ ਭਰ ਦਿੰਦਾ ਹੈਂ। ਉਹ ਬੱਚਿਆਂ ਨਾਲ ਸੰਤੁਸ਼ਟ ਹੋ ਜਾਂਦੇ ਅਤੇ ਆਪਣੇ ਰਹਿੰਦੇ ਮਾਲ ਨੂੰ ਆਪਣਿਆਂ ਬਾਲ-ਬੱਚਿਆਂ ਲਈ ਛੱਡ ਜਾਂਦੇ ਹਨ।
TSK
TSK · ਮਰਕੁਸ 10:24
Treasury of Scripture Knowledge references in ਪੰਜਾਬੀ IRV.
ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!
ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਗੂੰ ਲਹਿਲਹਾਉਣਗੇ।
ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ।
ਤੂੰ ਆਪਣੀ ਸਿਆਣਪ ਅਤੇ ਅਕਲ ਨਾਲ ਧਨ ਪ੍ਰਾਪਤ ਕੀਤਾ ਅਤੇ ਸੋਨੇ, ਚਾਂਦੀ ਨੂੰ ਆਪਣਿਆਂ ਖ਼ਜ਼ਾਨਿਆਂ ਵਿੱਚ ਇਕੱਠਾ ਕੀਤਾ।
ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ!
ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ ‹ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ।›
ਤਾਂ ਸੁਣਨ ਵਾਲਿਆਂ ਨੇ ਕਿਹਾ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?
ਯਿਸੂ ਨੇ ਕਿਹਾ, ‹“ਮੇਰੇ ਬੱਚਿਓ, ਮੈਂ ਹੋਰ ਥੋੜੀ ਦੇਰ ਤੁਹਾਡੇ ਕੋਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਕਿ ਤੁਸੀਂ ਉਸ ਜਗ੍ਹਾ ਨਹੀਂ ਆ ਸਕਦੇ ਜਿੱਥੇ ਮੈਂ ਜਾ ਰਿਹਾ ਹਾਂ।›
ਹੇ ਮੇਰੇ ਬੱਚਿਓ, ਜਿੰਨਾਂ ਚਿਰ ਤੁਹਾਡੇ ਵਿੱਚ ਮਸੀਹ ਦੀ ਸੂਰਤ ਨਾ ਬਣ ਜਾਵੇ ਉਦੋਂ ਤੱਕ ਮੈਂ ਤੁਹਾਡੇ ਲਈ ਫਿਰ ਪੀੜਾਂ ਸਹਿੰਦਾ ਰਹਿੰਦਾ ਹਾਂ।
¶ ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ!
ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ।
‹ਤੂੰ ਜੋ ਆਖਦਾ ਹੈਂ ਜੋ ਮੈਂ ਧਨਵਾਨ ਹਾਂ ਅਤੇ ਮੈਂ ਮਾਇਆ ਇਕੱਠੀ ਕੀਤੀ ਹੈ ਅਤੇ ਮੈਨੂੰ ਕਿਸੇ ਚੀਜ਼ ਦੀ ਲੋੜ ਨਹੀਂ ਹੈ ਪਰ ਤੂੰ ਨਹੀਂ ਜਾਣਦਾ ਹੈਂ ਕਿ ਤੂੰ ਦੁੱਖੀ, ਮੰਦਭਾਗਾ, ਕੰਗਾਲ, ਅੰਨ੍ਹਾ ਅਤੇ ਨੰਗਾ ਹੈਂ।›