ਯਹੋਵਾਹ ਦੇ ਹੱਥ ਵਿੱਚ ਇੱਕ ਕਟੋਰਾ ਹੈ, ਅਤੇ ਮਧ ਝੱਗ ਛੱਡਦੀ ਹੈ, ਉਹ ਮਿਲਾਉਟ ਨਾਲ ਭਰੀ ਹੋਈ ਹੈ ਅਤੇ ਉਹ ਉਸ ਵਿੱਚੋਂ ਉਲੱਦ ਦਿੰਦਾ ਹੈ, ਸੱਚ-ਮੁੱਚ ਧਰਤੀ ਦੇ ਸਾਰੇ ਦੁਸ਼ਟ ਉਹ ਦੇ ਫੋਗ ਨੂੰ ਨਿਚੋੜ ਕੇ ਪੀਣਗੇ!
TSK
TSK · ਮਰਕੁਸ 10:38
Treasury of Scripture Knowledge references in ਪੰਜਾਬੀ IRV.
¶ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਤਾਂ ਮੈਨੂੰ ਐਉਂ ਆਖਿਆ ਕਿ ਮੇਰੇ ਹੱਥੋਂ ਗੁੱਸੇ ਦੀ ਮਧ ਦਾ ਇਹ ਕਟੋਰਾ ਲੈ ਅਤੇ ਉਹਨਾਂ ਸਾਰੀਆਂ ਕੌਮਾਂ ਨੂੰ ਜਿਹਨਾਂ ਕੋਲ ਮੈਂ ਤੁਹਾਨੂੰ ਘੱਲਦਾ ਹਾਂ ਪਿਲਾ ਦੇ
ਸੋ ਉਸ ਨੇ ਉਹ ਨੂੰ ਆਖਿਆ, ‹ਤੂੰ ਕੀ ਚਾਹੁੰਦੀ ਹੈਂ?› ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ।
ਅਤੇ ਉਸ ਨੇ ਆਖਿਆ, ‹ਅੱਬਾ, ਹੇ ਪਿਤਾ, ਤੇਰੇ ਕੋਲੋਂ ਸੱਭੋ ਕੁਝ ਹੋ ਸਕਦਾ ਹੈ। ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਉਹ ਨਾ ਹੋਵੇ ਜਿਹੜਾ ਮੈਂ ਚਾਹੁੰਦਾ ਹਾਂ ਪਰ ਉਹ ਜਿਹੜਾ ਤੂੰ ਚਾਹੁੰਦਾ ਹੈਂ।›
‹ਹੇ ਪਿਤਾ, ਜੇ ਤੁਹਾਨੂੰ ਭਾਵੇ ਤਾਂ ਇਹ ਪਿਆਲਾ ਮੇਰੇ ਕੋਲੋਂ ਹਟਾ ਦੇ ਤਾਂ ਵੀ ਮੇਰੀ ਨਹੀਂ ਪਰ ਤੁਹਾਡੀ ਮਰਜ਼ੀ ਪੂਰੀ ਹੋਵੇ।›
¶ ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ।