TSK

TSK · ਮਰਕੁਸ 10:45

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਸੱਤਰ ਸਾਤੇ ਤੇਰੇ ਲੋਕਾਂ ਅਤੇ ਤੇਰੇ ਪਵਿੱਤਰ ਸ਼ਹਿਰ ਦੇ ਲਈ ਠਹਿਰਾਏ ਗਏ ਹਨ ਭਈ ਉਸ ਸਮੇਂ ਵਿੱਚ ਉਹ ਉਸ ਅਪਰਾਧ ਨੂੰ ਮੁਕਾਏ ਅਤੇ ਪਾਪਾਂ ਦਾ ਅੰਤ ਕਰੇ ਅਤੇ ਬੁਰਿਆਈ ਦਾ ਪ੍ਰਾਸਚਿਤ ਕਰੇ ਅਤੇ ਸਦਾ ਦਾ ਧਰਮ ਲਿਆਵੇ ਅਤੇ ਦਰਿਸ਼ਟ ਅਤੇ ਅਗੰਮ ਵਾਕ ਉੱਤੇ ਮੋਹਰ ਲਾਵੇ ਅਤੇ ਅੱਤ ਪਵਿੱਤਰ ਸਥਾਨ ਨੂੰ ਮਸਹ ਕਰੇ।

‹ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।›

‹ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ›

ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।

ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।

ਆਪਣੇ ਘਰ ਦਾ ਚੰਗੀ ਤਰ੍ਹਾਂ ਪ੍ਰਬੰਧ ਕਰਨ ਵਾਲਾ, ਆਪਣੇ ਬੱਚਿਆਂ ਨੂੰ ਪੂਰੀ ਗੰਭੀਰਤਾਈ ਨਾਲ ਅਧੀਨ ਰੱਖਣ ਵਾਲਾ ਹੋਵੇ।

ਅਤੇ ਉਹ ਭਾਵੇਂ ਪੁੱਤਰ ਸੀ ਪਰ ਜਿਹੜੇ ਉਹ ਨੇ ਦੁੱਖ ਭੋਗੇ, ਉਨ੍ਹਾਂ ਤੋਂ ਆਗਿਆਕਾਰੀ ਸਿੱਖੀ।