TSK

TSK · ਮਰਕੁਸ 11:32

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਯਰੂਸ਼ਲਮ ਅਤੇ ਸਾਰੇ ਯਹੂਦਿਯਾ ਅਤੇ ਯਰਦਨ ਦੇ ਆਲੇ-ਦੁਆਲੇ ਦੇ ਰਹਿਣ ਵਾਲੇ ਸਾਰੇ ਲੋਕ ਉਹ ਦੇ ਕੋਲ ਆਉਂਦੇ ਸਨ।

ਉਹ ਉਸ ਨੂੰ ਮਾਰ ਸੁੱਟਣਾ ਚਾਹੁੰਦਾ ਸੀ ਪਰ ਲੋਕਾਂ ਤੋਂ ਡਰਿਆ ਕਿਉਂ ਜੋ ਉਹ ਉਸ ਨੂੰ ਨਬੀ ਮੰਨਦੇ ਸਨ।

ਅਤੇ ਜਦ ਉਹ ਉਸ ਨੂੰ ਫੜ੍ਹਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ, ਕਿਉਂਕਿ ਲੋਕ ਉਸ ਨੂੰ ਨਬੀ ਮੰਨਦੇ ਸਨ।

¶ ਤਦ ਉਨ੍ਹਾਂ ਨੇ ਚਾਹਿਆ ਜੋ ਉਹ ਨੂੰ ਫੜ ਲੈਣ ਪਰ ਲੋਕਾਂ ਤੋਂ ਡਰੇ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਭਈ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ, ਅਤੇ ਉਹ ਉਸ ਨੂੰ ਛੱਡ ਕੇ ਚਲੇ ਗਏ।

ਅਤੇ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਸਭ ਲੋਕ ਸਾਨੂੰ ਪਥਰਾਓ ਕਰਨਗੇ ਕਿਉਂਕਿ ਉਹ ਯਕੀਨ ਨਾਲ ਜਾਣਦੇ ਹਨ, ਜੋ ਯੂਹੰਨਾ ਨਬੀ ਸੀ।

ਅਤੇ ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਕਿ ਯਿਸੂ ਉਸ ਨੂੰ ਕਿਵੇਂ ਜਾਨੋਂ ਮਾਰੀਏ? ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ।

ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।