ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ।
TSK
TSK · ਮਰਕੁਸ 12:17
Treasury of Scripture Knowledge references in ਪੰਜਾਬੀ IRV.
¶ ਜਦ ਤੂੰ ਪਰਮੇਸ਼ੁਰ ਦੇ ਅੱਗੇ ਸੁੱਖਣਾ ਸੁੱਖੇਂ ਤਾਂ ਉਹ ਦੇ ਵਿੱਚ ਢਿੱਲ ਨਾ ਕਰ, ਕਿਉਂ ਜੋ ਉਹ ਮੂਰਖਾਂ ਤੋਂ ਪ੍ਰਸੰਨ ਨਹੀਂ ਹੁੰਦਾ। ਜੋ ਸੁੱਖਣਾ ਤੂੰ ਸੁੱਖੀ ਹੈ, ਉਸ ਨੂੰ ਪੂਰਾ ਕਰ।
ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ‹ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ?›
ਅਤੇ ਲੋਕ ਇਹ ਸੁਣ ਕੇ ਉਹ ਦੇ ਉਪਦੇਸ਼ ਤੋਂ ਹੈਰਾਨ ਹੋਏ।
‹ਅਤੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ।›
ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।
ਇਸ ਲਈ ਹਰ ਇੱਕ ਦਾ ਹੱਕ ਅਦਾ ਕਰੋ। ਜਿਹ ਨੂੰ ਕਰ ਦੇਣਾ ਚਾਹੀਦਾ ਹੈ ਉਸ ਨੂੰ ਕਰ ਦਿਉ, ਜਿਹ ਨੂੰ ਮਸੂਲ ਦੇਣਾ ਚਾਹੀਦਾ ਹੈ ਉਸ ਨੂੰ ਮਸੂਲ ਦਿਉ, ਜਿਸ ਦੇ ਕੋਲੋਂ ਡਰਨਾ ਚਾਹੀਦਾ ਹੈ ਉਸ ਦੇ ਕੋਲੋਂ ਡਰੋ, ਜਿਸ ਦਾ ਆਦਰ ਕਰਨਾ ਚਾਹੀਦਾ ਹੈ ਉਸਦਾ ਆਦਰ ਕਰੋ।
ਪਰ ਜੇ ਸਾਰੇ ਭਵਿੱਖਬਾਣੀ ਬੋਲਣ ਅਤੇ ਕੋਈ ਅਵਿਸ਼ਵਾਸੀ ਅਥਵਾ ਅਜਨਬੀ ਅੰਦਰ ਆਵੇ ਤਾਂ ਸਭਨਾਂ ਤੋਂ ਕਾਇਲ ਕੀਤਾ ਜਾਵੇਗਾ, ਸਭਨਾਂ ਤੋਂ ਜਾਂਚਿਆ ਜਾਵੇਗਾ।
ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ, ਪਰਮੇਸ਼ੁਰ ਦਾ ਡਰ ਰੱਖੋ ਅਤੇ ਪਾਤਸ਼ਾਹ ਦਾ ਆਦਰ ਕਰੋ l