ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ,
TSK
TSK · ਮਰਕੁਸ 12:24
Treasury of Scripture Knowledge references in ਪੰਜਾਬੀ IRV.
ਉਹ ਮੌਤ ਨੂੰ ਸਦਾ ਲਈ ਨਿਗਲ ਲਵੇਗਾ, ਅਤੇ ਪ੍ਰਭੂ ਯਹੋਵਾਹ ਸਾਰੀਆਂ ਅੱਖਾਂ ਤੋਂ ਹੰਝੂ ਪੂੰਝ ਸੁੱਟੇਗਾ, ਅਤੇ ਆਪਣੀ ਪਰਜਾ ਦੀ ਬਦਨਾਮੀ ਨੂੰ ਸਾਰੀ ਧਰਤੀ ਦੇ ਉੱਤੋਂ ਦੂਰ ਕਰ ਦੇਵੇਗਾ, ਕਿਉਂਕਿ ਇਹ ਯਹੋਵਾਹ ਦਾ ਵਾਕ ਹੈ।
ਨਾਲੇ ਹਵਾਈ ਲਮਢੀਂਗ ਆਪਣਾ ਸਮਾਂ ਜਾਣਦੀ ਹੈ, ਘੁੱਗੀ, ਅਬਾਬੀਲ ਅਤੇ ਸਾਰਸ, ਆਪਣੇ ਆਉਣ ਦੇ ਵੇਲੇ ਦੀ ਸਾਂਭ ਕਰਦੇ ਹਨ, ਪਰ ਮੇਰੀ ਪਰਜਾ ਯਹੋਵਾਹ ਦੇ ਨਿਆਂ ਨੂੰ ਨਹੀਂ ਜਾਣਦੀ।
¶ ਯਹੋਵਾਹ ਦਾ ਹੱਥ ਮੇਰੇ ਉੱਤੇ ਸੀ, ਉਹ ਮੈਨੂੰ ਯਹੋਵਾਹ ਦੇ ਆਤਮਾ ਵਿੱਚ ਬਾਹਰ ਲੈ ਗਿਆ ਅਤੇ ਉਸ ਵਾਦੀ ਵਿੱਚ ਜਿਹੜੀ ਹੱਡੀਆਂ ਨਾਲ ਭਰੀ ਹੋਈ ਸੀ, ਮੈਨੂੰ ਉਤਾਰ ਦਿੱਤਾ।
ਦੋ ਦਿਨਾਂ ਦੇ ਮਗਰੋਂ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ ਉਹ ਸਾਨੂੰ ਉਠਾਵੇਗਾ, ਅਤੇ ਅਸੀਂ ਉਹ ਦੇ ਹਜ਼ੂਰ ਜੀਵਾਂਗੇ!
ਮੈਂ ਉਸ ਦੇ ਲਈ ਆਪਣੀ ਬਿਵਸਥਾ ਤੋਂ ਹਜ਼ਾਰਾਂ ਗੱਲਾਂ ਲਿਖੀਆਂ, ਪਰ ਉਹ ਓਪਰੀਆਂ ਜਿਹੀਆਂ ਸਮਝੀਆਂ ਗਈਆਂ।
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ‹ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ।›
ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ।
ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ।
ਕਿਉਂਕਿ ਜੋ ਕੁਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।
ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ।