ਯਹੋਵਾਹ ਦਾ ਆਤਮਾ ਮੇਰੇ ਵਿੱਚੋਂ ਬੋਲਿਆ, ਅਤੇ ਉਹ ਦਾ ਬਚਨ ਮੇਰੀ ਜੀਭ ਉੱਤੇ ਸੀ।
TSK
TSK · ਮਰਕੁਸ 12:36
Treasury of Scripture Knowledge references in ਪੰਜਾਬੀ IRV.
ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।
ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ।
ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ,
ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ।
¶ ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ,
ਪਰ ਮਸੀਹ ਪਾਪਾਂ ਦੇ ਬਦਲੇ ਇੱਕੋ ਬਲੀਦਾਨ ਸਦਾ ਲਈ ਚੜ੍ਹਾ ਕੇ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।