TSK

TSK · ਮਰਕੁਸ 12:37

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

‹ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।›

ਅਤੇ ਜਦ ਉਹ ਉਸ ਨੂੰ ਫੜ੍ਹਨਾ ਚਾਹੁੰਦੇ ਸਨ ਤਾਂ ਲੋਕਾਂ ਤੋਂ ਡਰੇ, ਕਿਉਂਕਿ ਲੋਕ ਉਸ ਨੂੰ ਨਬੀ ਮੰਨਦੇ ਸਨ।

ਅਤੇ ਸਭ ਲੋਕ ਉਸ ਦਾ ਉਪਦੇਸ਼ ਸੁਣਨ ਲਈ ਹੈਕਲ ਵਿੱਚ ਤੜਕੇ ਉਸ ਦੇ ਕੋਲ ਆਉਂਦੇ ਸਨ।

¶ ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਅਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਇਆ ਸੀ।

ਨਾਲੇ ਵੱਡੇ ਬਜ਼ੁਰਗ ਵੀ ਉਹਨਾਂ ਦੇ ਹਨ; ਅਤੇ ਮਸੀਹ ਵੀ ਸਰੀਰ ਦੇ ਅਨੁਸਾਰ ਉਹਨਾਂ ਵਿੱਚੋਂ ਹੀ ਹੋਇਆ ਜੋ ਸਭਨਾਂ ਉੱਤੇ ਪਰਮੇਸ਼ੁਰ ਅਤੇ ਜੁੱਗੋ-ਜੁੱਗ ਧੰਨ ਹੈ, ਆਮੀਨ!

ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?