¶ ਕੋਈ ਮਨੁੱਖ ਕਿਸੇ ਦੀ ਚੱਕੀ ਜਾਂ ਉਸ ਦੇ ਪੁੜ ਗਿਰਵੀ ਨਾ ਰੱਖੇ, ਕਿਉਂ ਜੋ ਜਾਣੋ ਉਹ ਉਸ ਦੀ ਜਾਨ ਨੂੰ ਗਿਰਵੀ ਰੱਖਦਾ ਹੈ।
TSK
TSK · ਮਰਕੁਸ 12:44
Treasury of Scripture Knowledge references in ਪੰਜਾਬੀ IRV.
ਤਾਂ ਸਾਰੇ ਸਰਦਾਰ ਅਤੇ ਸਾਰੇ ਲੋਕੀ ਖੁਸ਼ ਹੋਏ ਅਤੇ ਲਿਆ ਕੇ ਉਸ ਸੰਦੂਕ ਵਿੱਚ ਪਾਉਂਦੇ ਰਹੇ ਜਦ ਤੱਕ ਇਹ ਕੰਮ ਪੂਰਾ ਨਾ ਕਰ ਲਿਆ
ਯੋਸ਼ੀਯਾਹ ਨੇ ਆਮ ਲੋਕਾਂ ਲਈ ਜਿੰਨੇ ਉੱਥੇ ਸਨ ਇੱਜੜ ਵਿੱਚੋਂ ਛੱਤਰੇ ਲੇਲੇ ਪਸਾਹ ਲਈ ਦਿੱਤੇ ਜਿਹੜੇ ਗਿਣਤੀ ਵਿੱਚ ਤੀਹ ਹਜ਼ਾਰ ਸਨ ਅਤੇ ਤਿੰਨ ਹਜ਼ਾਰ ਵਹਿੜੇ। ਇਹ ਸਾਰੇ ਸ਼ਾਹੀ ਮਾਲ ਵਿੱਚੋਂ ਸਨ।
¶ ਉਨ੍ਹਾਂ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਾਨ ਦਿੱਤਾ। ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ, ਪੰਜਾਹ ਕਟੋਰੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖਜ਼ਾਨੇ ਵਿੱਚ ਦਿੱਤੀਆਂ।
ਤਦ ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ ਅਤੇ ਉਹ ਆਪਣੀ ਸਾਰੀ ਕਮਾਈ ਹਕੀਮਾਂ ਨੂੰ ਦੇ ਚੁੱਕੀ ਸੀ ਪਰ ਕੋਈ ਵੀ ਹਕੀਮ ਉਸ ਨੂੰ ਠੀਕ ਨਾ ਕਰ ਸਕਿਆ।
‹ਪਰ ਜਦ ਤੁਹਾਡਾ ਇਹ ਪੁੱਤਰ ਆਇਆ ਜਿਸ ਨੇ ਤੁਹਾਡੀ ਸਾਰੀ ਪੂੰਜੀ ਵੇਸਵਾਂਵਾ ਉੱਤੇ ਉਡਾ ਦਿੱਤੀ ਤਾਂ ਤੁਸੀਂ ਉਸ ਦੇ ਲਈ ਪਲਿਆ ਹੋਇਆ ਵੱਛਾ ਕੱਟਿਆ।›
ਜੋ ਕਿਸ ਤਰ੍ਹਾਂ ਨਾਲ ਉਸ ਕਲੇਸ਼ ਦੇ ਵੱਡੇ ਪਰਤਾਵੇ ਵਿੱਚ ਉਨ੍ਹਾਂ ਦੇ ਅਨੰਦ ਦੀ ਬਹੁਤਾਇਤ ਅਤੇ ਉਨ੍ਹਾਂ ਦੀ ਭਾਰੀ ਗਰੀਬੀ ਨੇ ਉਨ੍ਹਾਂ ਦੀ ਅੱਤ ਵੱਡੀ ਖੁੱਲ੍ਹ ਦਿਲੀ ਨੂੰ ਵਧਾ ਦਿੱਤਾ।
ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ?