TSK

TSK · ਮਰਕੁਸ 13:10

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ‹ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ।›

¶ ਪਹਿਲਾਂ ਤਾਂ ਮੈਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਤੁਹਾਡੇ ਸਾਰਿਆਂ ਦੇ ਲਈ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ, ਕਿਉਂ ਜੋ ਸਾਰੇ ਸੰਸਾਰ ਵਿੱਚ ਤੁਹਾਡੇ ਵਿਸ਼ਵਾਸ ਦੀ ਚਰਚਾ ਹੋ ਰਹੀ ਹੈ।

ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫ਼ੇਰੇ ਇੱਲੁਰਿਕੁਨ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ।

ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ।