TSK

TSK · ਮਰਕੁਸ 13:34

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਕਿ ਹੇ ਮਨੁੱਖ ਦੇ ਪੁੱਤਰ, ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਰਾਖ਼ਾ ਬਣਾਇਆ ਹੈ, ਇਸ ਲਈ ਤੂੰ ਮੇਰੇ ਮੂੰਹ ਦਾ ਬਚਨ ਸੁਣ ਅਤੇ ਮੇਰੇ ਵੱਲੋਂ ਉਹਨਾਂ ਨੂੰ ਚੇਤਾਵਨੀ ਦੇ।

‹ਮੈਂ ਸਵਰਗ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਗਾ ਸਵਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਗਾ ਸਵਰਗ ਵਿੱਚ ਖੋਲ੍ਹਿਆ ਜਾਵੇਗਾ।›

¶ ‹ਇਹ ਗੱਲ ਤਾਂ ਉਸ ਮਨੁੱਖ ਵਰਗੀ ਹੈ ਜਿਸ ਨੇ ਪਰਦੇਸ ਨੂੰ ਜਾਣ ਲੱਗਿਆਂ ਆਪਣੇ ਨੌਕਰਾਂ ਨੂੰ ਸੱਦ ਕੇ ਆਪਣਾ ਮਾਲ ਉਨ੍ਹਾਂ ਨੂੰ ਸੌਂਪਿਆ।›

ਉਸ ਨੇ ਆਖਿਆ ਕਿ ‹ਇੱਕ ਅਮੀਰ ਦੂਰ ਦੇਸ ਨੂੰ ਗਿਆ, ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ।›

ਮੈਂ ਜਾਣਦਾ ਹਾਂ ਜੋ ਮੇਰੇ ਜਾਣ ਤੋਂ ਬਾਅਦ ਬੁਰੇ-ਬੁਰੇ ਬਘਿਆੜ ਤੁਹਾਡੇ ਵਿੱਚ ਆ ਵੜਨਗੇ, ਜੋ ਇੱਜੜ ਨੂੰ ਨਾ ਛੱਡਣਗੇ।

ਇਸ ਲਈ ਉਨ੍ਹਾਂ ਨੂੰ ਕਰ ਵੀ ਦਿਉ ਕਿਉਂਕਿ ਉਹ ਇਸੇ ਕੰਮ ਵਿੱਚ ਸਦਾ ਲੱਗੇ ਰਹਿੰਦੇ ਹਨ, ਅਤੇ ਪਰਮੇਸ਼ੁਰ ਦੇ ਸੇਵਾਦਾਰ ਹਨ।

ਦਾਤਾਂ ਅਨੇਕ ਪ੍ਰਕਾਰ ਦੀਆਂ ਹਨ, ਪਰ ਆਤਮਾ ਇੱਕੋ ਹੈ।

ਕਿਉਂਕਿ ਤੁਸੀਂ ਜਾਣਦੇ ਹੋ ਕਿ ਤੁਹਾਨੂੰ ਪ੍ਰਭੂ ਤੋਂ ਵਿਰਾਸਤ ਦਾ ਇਨਾਮ ਮਿਲੇਗਾ, ਤੁਸੀਂ ਮਸੀਹ ਪ੍ਰਭੂ ਦੀ ਸੇਵਾ ਕਰਦੇ ਹੋ।

¶ ‹ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,›