ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।
TSK
TSK · ਮਰਕੁਸ 14:36
Treasury of Scripture Knowledge references in ਪੰਜਾਬੀ IRV.
ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ। ਕੀ ਕੋਈ ਕੰਮ ਮੇਰੇ ਲਈ ਔਖਾ ਹੈ?
ਅਤੇ ਥੋੜ੍ਹਾ ਅੱਗੇ ਵਧ ਕੇ ਮੂੰਹ ਭਾਰ ਪੈ ਗਿਆ ਅਤੇ ਪ੍ਰਾਰਥਨਾ ਕਰਦਿਆਂ ਆਖਿਆ, ‹ਹੇ ਪਿਤਾ, ਜੇ ਹੋ ਸਕੇ ਤਾਂ ਇਹ ਪਿਆਲਾ ਮੇਰੇ ਕੋਲੋਂ ਟਲ ਜਾਵੇ, ਪਰ ਉਹ ਨਾ ਹੋਵੇ ਜੋ ਮੈਂ ਚਾਹੁੰਦਾ ਹਾਂ ਪਰ ਉਹ ਜੋ ਤੂੰ ਚਾਹੁੰਦਾ ਹੈਂ।›
ਉਨ੍ਹਾਂ ਉਸ ਨੂੰ ਆਖਿਆ, ਸਾਡੇ ਤੋਂ ਹੋ ਸਕਦਾ ਹੈ। ਯਿਸੂ ਨੇ ਉਨ੍ਹਾਂ ਨੂੰ ਕਿਹਾ, ‹ਉਹ ਪਿਆਲਾ ਜਿਹੜਾ ਮੈਂ ਪੀਣਾ ਹੈ ਤੁਸੀਂ ਤਾਂ ਪੀਓਗੇ ਅਤੇ ਉਹ ਬਪਤਿਸਮਾ ਜਿਹੜਾ ਮੈਂ ਲੈਣਾ ਹੈ ਤੁਸੀਂ ਲਵੋਗੇ।›
ਯਿਸੂ ਨੇ ਉਨ੍ਹਾਂ ਨੂੰ ਆਖਿਆ, ‹“ਮੇਰਾ ਭੋਜਨ ਪਰਮੇਸ਼ੁਰ ਦੀ ਇੱਛਾ ਪੂਰੀ ਕਰਨਾ ਹੈ, ਜਿਸ ਨੇ ਮੈਨੂੰ ਭੇਜਿਆ ਹੈ ਉਸ ਦੇ ਕੰਮ ਨੂੰ ਸੰਪੂਰਨ ਕਰਨਾ ਹੀ ਮੇਰਾ ਭੋਜਨ ਹੈ।›
‹ਕਿਉਂਕਿ ਮੈਂ ਸਵਰਗ ਤੋਂ ਆਪਣੀ ਮਰਜ਼ੀ ਅਨੁਸਾਰ ਕਰਨ ਨਹੀਂ ਆਇਆ ਸਗੋਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਕਰਨ ਆਇਆ ਹਾਂ।›
ਫਿਰ ਯਿਸੂ ਨੇ ਪਤਰਸ ਨੂੰ ਕਿਹਾ, ‹“ਆਪਣੀ ਤਲਵਾਰ ਮਿਆਨ ਵਿੱਚ ਪਾ। ਕੀ ਮੈਨੂੰ ਇਹ ਦੁੱਖਾਂ ਦਾ ਪਿਆਲਾ, ਜਿਹੜਾ ਮੇਰੇ ਪਿਤਾ ਨੇ ਮੈਨੂੰ ਦਿੱਤਾ ਹੈ, ਪੀਣਾ ਨਹੀਂ ਚਾਹੀਦਾ?”›
ਅਤੇ ਤੁਸੀਂ ਜੋ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੇ ਪਿਤਾ ਪੁਕਾਰਦਾ ਹੈ।
ਭਾਵੇਂ ਅਸੀਂ ਬੇਵਫ਼ਾ ਹੋਈਏ, ਪਰ ਉਹ ਵਫ਼ਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸਕਦਾ।
ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ।