ਦੁਪਹਿਰ ਨੂੰ ਇਸ ਤਰ੍ਹਾਂ ਹੋਇਆ ਕਿ ਏਲੀਯਾਹ ਨੇ ਉਨ੍ਹਾਂ ਦਾ ਮਖ਼ੌਲ ਉਡਾ ਕੇ ਆਖਿਆ, ਉੱਚੀ ਦੇ ਕੇ ਬੁਲਾਓ ਕਿਉਂ ਜੋ ਉਹ ਤਾਂ ਦੇਵਤਾ ਹੈ! ਕੀ ਜਾਣੀਏ ਜੋ ਉਹ ਸੋਚ ਵਿੱਚ ਹੋਵੇ ਜਾਂ ਲਾਂਭੇ ਗਿਆ ਹੋਵੇ ਜਾਂ ਉਹ ਸਫ਼ਰ ਵਿੱਚ ਹੋਵੇ ਜਾਂ ਸ਼ਾਇਦ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ?
TSK
TSK · ਮਰਕੁਸ 14:41
Treasury of Scripture Knowledge references in ਪੰਜਾਬੀ IRV.
ਤਦ ਅਲੀਸ਼ਾ ਨੇ ਇਸਰਾਏਲ ਦੇ ਰਾਜਾ ਨੂੰ ਆਖਿਆ, “ਮੇਰਾ ਤੇਰੇ ਨਾਲ ਕੀ ਵਾਸਤਾ ਹੈ? ਤੂੰ ਆਪਣੇ ਪਿਉ ਦੇ ਨਬੀਆਂ ਅਤੇ ਆਪਣੀ ਮਾਂ ਦੇ ਨਬੀਆਂ ਕੋਲ ਜਾ।” ਪਰ ਇਸਰਾਏਲ ਦੇ ਰਾਜਾ ਨੇ ਉਹ ਨੂੰ ਆਖਿਆ, “ਨਹੀਂ, ਕਿਉਂ ਜੋ ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਇਕੱਠਾ ਕੀਤਾ ਹੈ ਕਿ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।”
ਤੈਨੂੰ ਹੇ ਇਸਰਾਏਲ ਦੇ ਘਰਾਣੇ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਾਓ ਅਤੇ ਆਪਣੀ-ਆਪਣੀ ਮੂਰਤੀ ਦੀ ਪੂਜਾ ਕਰੋ ਅਤੇ ਅੱਗੇ ਨੂੰ ਵੀ, ਜੇਕਰ ਤੁਸੀਂ ਮੇਰੀ ਨਾ ਸੁਣੋਗੇ, ਪਰ ਆਪਣੀਆਂ ਭੇਟਾਂ ਨਾਲ ਅਤੇ ਆਪਣੀਆਂ ਮੂਰਤੀਆਂ ਨਾਲ ਮੇਰੇ ਪਵਿੱਤਰ ਨਾਮ ਨੂੰ ਅੱਗੇ ਨੂੰ ਪਲੀਤ ਨਾ ਕਰੋਗੇ।
ਫੇਰ ਚੇਲਿਆਂ ਕੋਲ ਆ ਕੇ ਉਨ੍ਹਾਂ ਨੂੰ ਆਖਿਆ, ‹ਹੁਣ ਤੁਸੀਂ ਸੁੱਤੇ ਰਹੋ ਅਤੇ ਆਰਾਮ ਕਰੋ। ਵੇਖੋ, ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।›
ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ‹ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ।›
¶ ਯਹੂਦਾ ਇਸਕਰਿਯੋਤੀ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਮੁੱਖ ਜਾਜਕਾਂ ਕੋਲ ਚੱਲਿਆ ਗਿਆ ਕਿ ਉਸ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ।
ਅਤੇ ਉਹ ਥੋੜ੍ਹਾ ਅੱਗੇ ਵੱਧ ਕੇ ਭੁੰਜੇ ਡਿੱਗ ਪਿਆ ਅਤੇ ਪ੍ਰਾਰਥਨਾ ਕੀਤੀ ਕਿ ਜੇ ਹੋ ਸਕੇ ਤਾਂ ਇਹ ਘੜੀ ਮੇਰੇ ਤੋਂ ਟਲ ਜਾਏ।
ਯਿਸੂ ਨੇ ਇਹ ਗੱਲਾਂ ਉਸ ਵੇਲੇ ਆਖੀਆਂ ਜਦੋਂ ਉਹ ਹੈਕਲ ਦੇ ਇਲਾਕੇ ਵਿੱਚ ਉਪਦੇਸ਼ ਦੇ ਰਿਹਾ ਸੀ। ਜਦੋਂ ਉਹ ਭੰਡਾਰ ਘਰ ਕੋਲ ਪ੍ਰਚਾਰ ਕਰ ਰਿਹਾ ਸੀ ਪਰ ਕਿਸੇ ਵੀ ਮਨੁੱਖ ਨੇ ਉਸ ਨੂੰ ਫੜਿਆ ਨਹੀਂ ਕਿਉਂਕਿ ਅਜੇ ਯਿਸੂ ਦਾ ਸਮਾਂ ਨਹੀਂ ਆਇਆ ਸੀ।
¶ ‹ਹੁਣ ਮੇਰਾ ਦਿਲ ਘਬਰਾਉਂਦਾ ਹੈ। ਮੈਨੂੰ ਕੀ ਆਖਣਾ ਚਾਹੀਦਾ ਹੈ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?” ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।›
¶ ਇਹ ਸਾਰੀਆਂ ਗੱਲਾਂ ਆਖ ਕੇ ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਕਿਹਾ, ‹“ਹੇ ਪਿਤਾ, ਸਮਾਂ ਆ ਗਿਆ ਹੈ। ਆਪਣੇ ਪੁੱਤਰ ਨੂੰ ਵਡਿਆਈ ਦੇ ਤਾਂ ਜੋ ਪੁੱਤਰ ਤੈਨੂੰ ਵਡਿਆਈ ਦੇਵੇ।›