TSK

TSK · ਮਰਕੁਸ 14:44

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਇਸ ਲਈ ਹੁਣ ਤੁਸੀਂ ਮੇਰੇ ਨਾਲ ਯਹੋਵਾਹ ਦੀ ਸਹੁੰ ਖਾਓ ਇਸ ਲਈ ਕਿ ਜਿਵੇਂ ਤੁਹਾਡੇ ਉੱਤੇ ਮੈਂ ਦਯਾ ਕੀਤੀ ਹੈ, ਤੁਸੀਂ ਮੇਰੇ ਪਿਤਾ ਦੇ ਘਰਾਣੇ ਉੱਤੇ ਦਯਾ ਕਰੋਗੇ ਅਤੇ ਇੱਕ ਪੱਕੀ ਨਿਸ਼ਾਨੀ ਮੈਨੂੰ ਦਿਓ।

ਸੋ ਯੋਆਬ ਨੇ ਅਮਾਸਾ ਨੂੰ ਆਖਿਆ, ਹੇ ਮੇਰੇ ਭਾਈ, ਤੂੰ ਸੁੱਖ-ਸਾਂਦ ਨਾਲ ਹੈਂ? ਅਤੇ ਯੋਆਬ ਨੇ ਅਮਾਸਾ ਦੀ ਦਾੜ੍ਹੀ ਸੱਜੇ ਹੱਥ ਨਾਲ ਫੜ੍ਹ ਲਈ ਜੋ ਉਹ ਨੂੰ ਚੁੰਮੇ।

ਮਿੱਤਰ ਦੇ ਵੱਲੋਂ ਹੋਣ ਵਾਲੇ ਜ਼ਖ਼ਮ ਵਫ਼ਾਦਾਰੀ ਵਾਲੇ ਹਨ, ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।

ਉਨ੍ਹਾਂ ਨੂੰ ਬਹੁਤੇ ਬੈਂਤ ਮਾਰ ਕੇ ਕੈਦ ਕਰ ਦਿੱਤਾ ਅਤੇ ਕੈਦਖ਼ਾਨੇ ਦੇ ਦਰੋਗੇ ਨੂੰ ਹੁਕਮ ਦਿੱਤਾ ਕਿ ਵੱਡੀ ਚੌਕਸੀ ਨਾਲ ਰੱਖਿਆ ਜਾਵੇ!

ਮੈਂ ਪੌਲੁਸ, ਇਹ ਸ਼ੁਭਕਾਮਨਾਵਾਂ ਆਪਣੇ ਹੱਥੀਂ ਲਿਖ ਰਿਹਾ ਹਾਂ। ਮੇਰੇ ਸਾਰੇ ਪੱਤਰਾਂ ਉੱਤੇ ਇਹ ਖ਼ਾਸ ਨਿਸ਼ਾਨ ਹੈ ਅਤੇ ਇਹ ਦਰਸਾਉਂਦੇ ਹਨ ਕਿ ਉਹ ਮੇਰੇ ਵੱਲੋਂ ਹਨ। ਮੈਂ ਇਸੇ ਤਰ੍ਹਾਂ ਹੀ ਲਿਖਦਾ ਹਾਂ।