ਉਨ੍ਹਾਂ ਆਖਿਆ, ਤੁਹਾਡਾ ਦਾਸ ਸਾਡਾ ਪਿਤਾ ਸਲਾਮਤ ਹੈ ਅਤੇ ਅੱਜ ਤੱਕ ਜੀਉਂਦਾ ਹੈ ਅਤੇ ਉਨ੍ਹਾਂ ਉਸ ਦੇ ਅੱਗੇ ਸਿਰ ਝੁਕਾ ਕੇ ਆਪ ਨੂੰ ਝੁਕਾਇਆ।
TSK
TSK · ਮਰਕੁਸ 15:19
Treasury of Scripture Knowledge references in ਪੰਜਾਬੀ IRV.
ਰਾਜਾ ਦੇ ਸਾਰੇ ਕਰਮਚਾਰੀ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਹਾਮਾਨ ਦੇ ਅੱਗੇ ਗੋਡੇ ਨਿਵਾ ਕੇ ਉਸ ਨੂੰ ਮੱਥਾ ਟੇਕਦੇ ਸਨ ਕਿਉਂਕਿ ਉਸ ਦੇ ਲਈ ਰਾਜਾ ਦਾ ਇਹੋ ਹੁਕਮ ਸੀ, ਪਰ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਸੀ ਅਤੇ ਨਾ ਹੀ ਮੱਥਾ ਟੇਕਦਾ ਸੀ।
ਉਹ ਮੂਰਖ ਦੀ ਅੰਸ, ਸਗੋਂ ਬੇਨਾਮਾਂ ਦੀ ਅੰਸ ਹਨ, ਜੋ ਦੇਸ ਤੋਂ ਕੁੱਟ-ਕੁੱਟ ਕੇ ਕੱਢੇ ਗਏ ਹਨ।
ਪਰ ਉਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇਕੱਠੇ ਹੋਏ ਹਾਂ, ਉਹ ਮਾਰ ਕੁੱਟਣ ਵਾਲੇ ਮੇਰੇ ਵਿਰੁੱਧ ਇਕੱਠੇ ਹੋਏ, ਅਤੇ ਮੈਂ ਨਾ ਜਾਣਿਆ। ਓਹ ਮਾਰਦੇ ਰਹੇ ਅਤੇ ਹਟੇ ਨਹੀਂ।
ਮੇਰੀ ਨਿੰਦਿਆ, ਮੇਰੀ ਲਾਜ ਅਤੇ ਮੇਰੀ ਬੇਪਤੀ ਨੂੰ ਤੂੰ ਜਾਣਦਾ ਹੈਂ, ਮੇਰੇ ਸਭ ਵਿਰੋਧੀ ਤੇਰੇ ਅੱਗੇ ਹਨ।
¶ ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ।
ਜਿਵੇਂ ਬਹੁਤੇ ਤੇਰੇ ਉੱਤੇ ਹੈਰਾਨ ਹੋਏ, - ਕਿਉਂ ਜੋ ਉਹ ਦਾ ਮੂੰਹ ਅਜਿਹਾ ਵਿਗੜਿਆ ਹੋਇਆ ਸੀ ਕਿ ਉਹ ਮਨੁੱਖਾਂ ਵਰਗਾ ਨਹੀਂ ਸੀ ਜਾਪਦਾ ਅਤੇ ਉਹ ਦਾ ਰੂਪ ਵੀ ਆਦਮ-ਵੰਸ਼ੀਆਂ ਵਰਗਾ ਨਹੀਂ ਸੀ!
¶ ਹੁਣ ਹੇ ਜੱਥਿਆਂ ਦੀਏ ਧੀਏ, ਤੂੰ ਆਪਣਿਆਂ ਜੱਥਿਆਂ ਨੂੰ ਇਕੱਠਿਆਂ ਕਰ, ਉਸ ਨੇ ਸਾਡੇ ਵਿਰੁੱਧ ਘੇਰਾ ਪਾਇਆ ਹੈ, ਉਹ ਇਸਰਾਏਲ ਦੇ ਨਿਆਈਂ ਨੂੰ ਡੰਡੇ ਨਾਲ ਗੱਲ੍ਹ ਤੇ ਮਾਰਨਗੇ।
ਉਸ ਨੇ ਉਨ੍ਹਾਂ ਨੂੰ ਉਤਰ ਦਿੱਤਾ ਕਿ ‹ਏਲੀਯਾਹ ਤਾਂ ਠੀਕ ਪਹਿਲਾਂ ਆਣ ਕੇ ਸਭ ਕੁਝ ਬਹਾਲ ਕਰੇਗਾ, ਪਰ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਇਹ ਕਿਉਂ ਲਿਖਿਆ ਹੈ ਜੋ ਉਹ ਬਹੁਤ ਦੁੱਖ ਝੱਲੇਗਾ ਅਤੇ ਤੁੱਛ ਗਿਣਿਆ ਜਾਵੇਗਾ?›
ਅਤੇ ਬਹੁਤ ਉਸ ਉੱਤੇ ਥੁੱਕਣ ਅਤੇ ਉਹ ਦਾ ਮੂੰਹ ਢੱਕਣ ਅਤੇ ਉਹ ਨੂੰ ਮੁੱਕੇ ਮਾਰਨ ਅਤੇ ਕਹਿਣ ਲੱਗੇ, ਭਵਿੱਖਬਾਣੀ ਕਰਕੇ ਵਿਖਾ! ਅਤੇ ਸਿਪਾਹੀਆਂ ਨੇ ਉਹ ਨੂੰ ਲੈ ਕੇ ਚਪੇੜਾਂ ਮਾਰੀਆਂ।
¶ ਜਿਨ੍ਹਾਂ ਮਨੁੱਖਾਂ ਨੇ ਯਿਸੂ ਨੂੰ ਫੜ੍ਹਿਆ ਹੋਇਆ ਸੀ, ਉਹ ਉਸ ਦਾ ਠੱਠਾ ਕਰਨ ਅਤੇ ਮਾਰਨ ਲੱਗੇ।
ਸਿਪਾਹੀਆਂ ਨੇ ਵੀ ਉਸ ਦਾ ਮਖ਼ੌਲ ਉਡਾਇਆ ਅਤੇ ਨੇੜੇ ਆਣ ਕੇ ਉਸ ਨੂੰ ਸਿਰਕਾ ਦਿੱਤਾ ਅਤੇ ਆਖਿਆ,
ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ।
ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।