ਮੱਤੀ 2:2
TSK
ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ।
TSK
Treasury of Scripture Knowledge references in ਪੰਜਾਬੀ IRV.
ਜਿਹੜਾ ਯਹੂਦੀਆਂ ਦਾ ਰਾਜਾ ਜੰਮਿਆ ਹੈ, ਉਹ ਕਿੱਥੇ ਹੈ? ਕਿਉਂ ਜੋ ਅਸੀਂ ਪੂਰਬ ਵੱਲ ਉਹ ਦਾ ਤਾਰਾ ਵੇਖਿਆ ਹੈ, ਅਤੇ ਉਹ ਨੂੰ ਮੱਥਾ ਟੇਕਣ ਆਏ ਹਾਂ।
ਪਿਲਾਤੁਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਸੀਂ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?
ਅਤੇ ਉਹ ਨੂੰ ਵਧਾਈਆਂ ਦੇਣ ਲੱਗੇ ਕਿ ਹੇ ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!
ਅਤੇ ਉਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਕਰ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ।
ਪਿਲਾਤੁਸ ਨੇ ਇੱਕ ਦੋਸ਼ ਪੱਤ੍ਰੀ ਲਿਖਵਾ ਕੇ ਸਲੀਬ ਉੱਪਰ ਲਾਈ ਜਿਸ ਉੱਤੇ ਇਹ ਲਿਖਿਆ ਹੋਇਆ ਸੀ “ਯਿਸੂ ਨਾਸਰੀ ਯਹੂਦੀਆਂ ਦਾ ਰਾਜਾ।”