¶ ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ।
TSK
TSK · ਮਰਕੁਸ 16:15
Treasury of Scripture Knowledge references in ਪੰਜਾਬੀ IRV.
ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।
¶ ਹੇ ਧਰਤੀ ਦੇ ਕੰਢਿਆਂ ਉੱਤੇ ਰਹਿਣ ਵਾਲਿਓ, ਮੇਰੇ ਵੱਲ ਮੁੜੋ ਅਤੇ ਬਚ ਜਾਓ! ਕਿਉਂ ਜੋ ਮੈਂ ਹੀ ਪਰਮੇਸ਼ੁਰ ਜੋ ਹਾਂ ਅਤੇ ਹੋਰ ਕੋਈ ਹੈ ਨਹੀਂ।
ਯਹੋਵਾਹ ਨੇ ਆਪਣੀ ਪਵਿੱਤਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਪਸਾਰੀ ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ।
¶ ਇਨ੍ਹਾਂ ਬਾਰਾਂ ਨੂੰ ਯਿਸੂ ਨੇ ਭੇਜਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦਿੱਤੀ: ‹“ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ”।›
‹ਅਤੇ ਜ਼ਰੂਰ ਹੈ ਜੋ ਪਹਿਲਾਂ ਸਾਰੀਆਂ ਕੌਮਾਂ ਦੇ ਵਿੱਚ ਖੁਸ਼ਖਬਰੀ ਦਾ ਪਰਚਾਰ ਕੀਤਾ ਜਾਏ।›
ਜਿਸ ਨੂੰ ਤੂੰ ਸਾਰੇ ਦੇਸਾਂ ਦੇ ਲੋਕਾਂ ਅੱਗੇ ਤਿਆਰ ਕੀਤਾ ਹੈ,
‹ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ।›
ਤਦ ਯਿਸੂ ਨੇ ਫਿਰ ਕਿਹਾ, ‹“ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।”›
ਪਰ ਮੈਂ ਆਖਦਾ ਹਾਂ, ਭਲਾ, ਉਨ੍ਹਾਂ ਨੇ ਨਹੀਂ ਸੀ ਸੁਣਿਆ? ਬੇਸ਼ਕ! ਉਨ੍ਹਾਂ ਦੀ ਅਵਾਜ਼ ਸਾਰੀ ਧਰਤੀ ਵਿੱਚ ਗਈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ।
ਅਤੇ ਉਸ ਨੇ ਆਣ ਕੇ ਤੁਹਾਨੂੰ ਜਿਹੜੇ ਦੂਰ ਸਨ, ਉਨ੍ਹਾਂ ਨੂੰ ਜਿਹੜੇ ਨੇੜੇ ਸਨ ਦੋਵਾਂ ਨੂੰ ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ!
ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ।
¶ ਮੈਂ ਇੱਕ ਹੋਰ ਦੂਤ ਨੂੰ ਸਦੀਪਕ ਕਾਲ ਦੀ ਖੁਸ਼ਖਬਰੀ ਨਾਲ ਅਕਾਸ਼ ਵਿੱਚ ਉੱਡਦਿਆਂ ਦੇਖਿਆ ਤਾਂ ਉਹ ਧਰਤੀ ਦੇ ਵਾਸੀਆਂ, ਹਰੇਕ ਕੌਮ, ਗੋਤ, ਭਾਸ਼ਾ ਅਤੇ ਉੱਮਤ ਨੂੰ ਖੁਸ਼ਖਬਰੀ ਸੁਣਾਵੇ।