ਇੱਕ ਜਣਾ ਬਾਹਰ ਖੇਤ ਵਿੱਚ ਭਾਜੀ ਲੈਣ ਗਿਆ, ਉਸ ਨੂੰ ਖੇਤ ਵਿੱਚ ਇੱਕ ਜੰਗਲੀ ਵੇਲ ਲੱਭੀ, ਉਸ ਨੇ ਉਹ ਦੇ ਨਾਲੋਂ ਜੰਗਲੀ ਕੱਦੂ ਤੋੜ ਕੇ ਝੋਲੀ ਭਰ ਲਈ ਅਤੇ ਆ ਗਿਆ ਤਦ ਉਹਨਾਂ ਨੇ ਫਾੜੀਆਂ ਕਰ ਕੇ ਉਸ ਦੇਗ ਵਿੱਚ ਪਾ ਦਿੱਤਾ, ਪਰ ਉਨ੍ਹਾਂ ਨੂੰ ਉਹਨਾਂ ਦੀ ਪਛਾਣ ਨਹੀਂ ਸੀ।
TSK
TSK · ਮਰਕੁਸ 16:18
Treasury of Scripture Knowledge references in ਪੰਜਾਬੀ IRV.
ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ।
ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ!
ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ। ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ।
ਕਿਉਂ ਜੋ ਉਹ ਮਨੁੱਖ ਜਿਸ ਨੂੰ ਉਹਨਾਂ ਨੇ ਚੰਗਾ ਕੀਤਾ ਸੀ ਉਹ ਚਾਲ੍ਹੀ ਸਾਲ ਤੋਂ ਜਿਆਦਾ ਉਮਰ ਦਾ ਸੀ।
ਐਥੋਂ ਤੱਕ ਜੋ ਲੋਕ ਰੋਗੀਆਂ ਨੂੰ ਬਾਹਰ ਚੌਕਾਂ ਅਤੇ ਸੜਕਾਂ ਵਿੱਚ ਲਿਆਉਂਦੇ ਅਤੇ ਉਨ੍ਹਾਂ ਨੂੰ ਮੰਜੀਆਂ ਉੱਤੇ ਪਾ ਦਿੰਦੇ ਸਨ, ਇਸ ਲਈ ਕਿ ਜਦੋਂ ਪਤਰਸ ਆਵੇ ਤਦ ਹੋਰ ਨਹੀਂ ਤਾਂ ਉਹ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਉੱਤੇ ਪੈ ਜਾਵੇ।
ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ, ਅਤੇ ਉਹ ਉਸੇ ਵੇਲੇ ਉੱਠ ਖੜ੍ਹਾ ਹੋਇਆ!
ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।
ਤਾਂ ਇਸ ਤਰ੍ਹਾਂ ਹੋਇਆ ਜੋ ਪੁਬਲਿਯੁਸ ਦਾ ਪਿਤਾ ਬੁਖ਼ਾਰ ਅਤੇ ਮਰੋੜਾਂ ਨਾਲ ਬਿਮਾਰ ਪਿਆ ਸੀ, ਸੋ ਪੌਲੁਸ ਨੇ ਉਸ ਕੋਲ ਅੰਦਰ ਜਾ ਕੇ ਪ੍ਰਾਰਥਨਾ ਕੀਤੀ ਅਤੇ ਉਸ ਉੱਤੇ ਹੱਥ ਰੱਖ ਕੇ ਉਸ ਨੂੰ ਚੰਗਾ ਕਰ ਦਿੱਤਾ!
ਹੋਰ ਨੂੰ ਉਸੇ ਆਤਮਾ ਤੋਂ ਵਿਸ਼ਵਾਸ, ਹੋਰ ਕਿਸੇ ਨੂੰ ਉਸੇ ਇੱਕੋ ਆਤਮਾ ਤੋਂ ਚੰਗਾ ਕਰਨ ਦੀਆਂ ਦਾਤਾਂ।