TSK

TSK · ਮਰਕੁਸ 2:16

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਜਿਹੜੇ ਆਖਦੇ ਹਨ, ਤੂੰ ਇਕੱਲਾ ਰਹਿ, ਮੇਰੇ ਨੇੜੇ ਨਾ ਆ, ਕਿਉਂ ਜੋ ਮੈਂ ਤੇਰੇ ਤੋਂ ਜ਼ਿਆਦਾ ਪਵਿੱਤਰ ਹਾਂ। ਇਹ ਮੇਰੇ ਨੱਕ ਵਿੱਚ ਧੂੰਏਂ ਅਤੇ ਇੱਕ ਅੱਗ ਵਾਂਗੂੰ ਹਨ, ਜੋ ਸਾਰਾ ਦਿਨ ਬਲਦੀ ਰਹਿੰਦੀ ਹੈ!

‹ਅਤੇ ਜੇ ਉਹ ਉਨ੍ਹਾਂ ਦੀ ਵੀ ਨਾ ਸੁਣੇ ਤਾਂ ਕਲੀਸਿਯਾ ਨੂੰ ਦੱਸ ਦੇ। ਫੇਰ ਜੇ ਉਹ ਕਲੀਸਿਯਾ ਦੀ ਵੀ ਨਾ ਸੁਣੇ, ਤਾਂ ਉਹ ਤੇਰੇ ਲਈ ਪਰਾਈ ਕੌਮ ਵਾਲੇ ਅਤੇ ਚੂੰਗੀ ਲੈਣ ਵਾਲੇ ਵਰਗਾ ਹੋਵੇ।›

ਫ਼ਰੀਸੀ ਅਤੇ ਉਪਦੇਸ਼ਕ ਕੁੜ੍ਹਨ ਲੱਗੇ ਅਤੇ ਕਿਹਾ ਜੋ ਇਹ ਤਾਂ ਪਾਪੀਆਂ ਨੂੰ ਕਬੂਲ ਕਰਦਾ ਅਤੇ ਉਨ੍ਹਾਂ ਨਾਲ ਖਾਂਦਾ ਹੈ!

ਤਾਂ ਸਭ ਵੇਖ ਕੇ ਕੁੜ੍ਹਨ ਲੱਗੇ ਅਤੇ ਬੋਲੇ ਜੋ ਉਹ ਇੱਕ ਪਾਪੀ ਆਦਮੀ ਦੇ ਘਰ ਜਾ ਠਹਿਰਿਆ ਹੈ।

ਤਦ ਵੱਡਾ ਰੌਲ਼ਾ ਪਿਆ ਅਤੇ ਫ਼ਰੀਸੀਆਂ ਦੀ ਵੱਲ ਦੇ ਉਪਦੇਸ਼ਕਾਂ ਵਿੱਚੋਂ ਕਈ ਆਦਮੀ ਉੱਠੇ ਅਤੇ ਇਹ ਕਹਿ ਕੇ ਝਗੜਨ ਲੱਗੇ ਜੋ ਇਸ ਮਨੁੱਖ ਵਿੱਚ ਸਾਨੂੰ ਕੋਈ ਬੁਰਿਆਈ ਨਹੀਂ ਦਿੱਸਦੀ ਪਰ ਜੇ ਕਿਸੇ ਆਤਮਾ ਜਾਂ ਦੂਤ ਨੇ ਉਹ ਦੇ ਨਾਲ ਗੱਲ ਕੀਤੀ ਹੈ, ਤਾਂ ਫੇਰ ਕੀ ਹੋਇਆ?

ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ।