TSK

TSK · ਮਰਕੁਸ 3:14

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਇਨ੍ਹਾਂ ਗੱਲਾਂ ਤੋਂ ਬਾਅਦ ਪ੍ਰਭੂ ਨੇ ਸੱਤਰ ਹੋਰ ਮਨੁੱਖ ਵੀ ਠਹਿਰਾਏ ਅਤੇ ਹਰ ਨਗਰ ਅਤੇ ਹਰ ਥਾਂ ਜਿੱਥੇ ਆਪ ਜਾਣ ਵਾਲਾ ਸੀ ਉਨ੍ਹਾਂ ਨੂੰ ਦੋ-ਦੋ ਕਰਕੇ ਆਪਣੇ ਅੱਗੇ ਭੇਜਿਆ।

‹“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।”›

ਅਤੇ ਪ੍ਰਾਰਥਨਾ ਕੀਤੀ ਅਤੇ ਆਖਿਆ ਕਿ ਹੇ ਪ੍ਰਭੂ ਤੂੰ ਜੋ ਸਭਨਾਂ ਦੇ ਦਿਲਾਂ ਨੂੰ ਜਾਣਦਾ ਹੈ, ਇਹ ਪਰਗਟ ਕਰ ਇਨ੍ਹਾਂ ਦੋਹਾਂ ਵਿੱਚੋਂ ਤੂੰ ਕਿਸਨੂੰ ਚੁਣਿਆ ਹੈ।

ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ।