TSK

TSK · ਮਰਕੁਸ 3:22

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਫ਼ਰੀਸੀਆਂ ਨੇ ਕਿਹਾ, ਉਹ ਤਾਂ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।

¶ ‹ਕਿਉਂਕਿ ਯੂਹੰਨਾ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਆਇਆ, ਅਤੇ ਉਹ ਆਖਦੇ ਹਨ ਜੋ ਉਹ ਦੇ ਵਿੱਚ ਇੱਕ ਭੂਤ ਹੈ।›

¶ ਤਦ ਯਰੂਸ਼ਲਮ ਤੋਂ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਯਿਸੂ ਦੇ ਕੋਲ ਆ ਕੇ ਕਿਹਾ,

¶ ਇੱਕ ਦਿਨ ਇਹ ਹੋਇਆ ਕਿ ਜਿਸ ਸਮੇਂ ਉਹ ਉਪਦੇਸ਼ ਦਿੰਦਾ ਸੀ ਤਾਂ ਕਈ ਫ਼ਰੀਸੀ ਅਤੇ ਬਿਵਸਥਾ ਦੇ ਪੜ੍ਹਾਉਣ ਵਾਲੇ ਉੱਥੇ ਬੈਠੇ ਸਨ, ਜਿਹੜੇ ਗਲੀਲ ਦੇ ਹਰੇਕ ਪਿੰਡ ਅਤੇ ਯਹੂਦਿਯਾ ਅਤੇ ਯਰੂਸ਼ਲਮ ਤੋਂ ਆਏ ਸਨ ਅਤੇ ਪ੍ਰਭੂ ਦੀ ਸਮਰੱਥਾ ਚੰਗਾ ਕਰਨ ਲਈ ਉਸ ਦੇ ਨਾਲ ਸੀ।

ਲੋਕਾਂ ਨੇ ਉੱਤਰ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”

ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਦਾ ਹੈਂ ਕਿ ਜੇਕਰ ਕੋਈ ਮੇਰੇ ਬਚਨ ਦੀ ਪਾਲਣਾ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ਉਹ ਕਦੇ ਵੀ ਨਹੀਂ ਮਰੇਗਾ।