¶ ਉਸ ਦਿਨ ਯਹੋਵਾਹ ਆਪਣੀ ਤਿੱਖੀ, ਵੱਡੀ ਤੇ ਤਕੜੀ ਤਲਵਾਰ ਨਾਲ ਲਿਵਯਾਥਾਨ ਨੱਠਣ ਵਾਲੇ ਸੱਪ ਉੱਤੇ ਅਰਥਾਤ ਲਿਵਯਾਥਾਨ ਕੁੰਡਲੀਦਾਰ ਸੱਪ ਉੱਤੇ ਸਜ਼ਾ ਲਾਵੇਗਾ ਅਤੇ ਉਸ ਅਜਗਰ ਨੂੰ ਜਿਹੜਾ ਸਮੁੰਦਰ ਵਿੱਚ ਹੈ ਘਾਤ ਕਰੇਗਾ।
TSK
TSK · ਮਰਕੁਸ 3:27
Treasury of Scripture Knowledge references in ਪੰਜਾਬੀ IRV.
ਇਸ ਲਈ ਮੈਂ ਉਸ ਨੂੰ ਵੱਡਿਆਂ ਦੇ ਨਾਲ ਹਿੱਸਾ ਵੰਡ ਦਿਆਂਗਾ, ਅਤੇ ਬਲਵੰਤਾਂ ਦੇ ਨਾਲ ਉਹ ਲੁੱਟ ਵੰਡੇਗਾ, ਕਿਉਂ ਜੋ ਉਸ ਨੇ ਆਪਣੀ ਜਾਨ ਮੌਤ ਲਈ ਡੋਲ੍ਹ ਦਿੱਤੀ, ਅਤੇ ਅਪਰਾਧੀਆਂ ਨਾਲ ਗਿਣਿਆ ਗਿਆ, ਉਸ ਨੇ ਬਹੁਤਿਆਂ ਦੇ ਪਾਪ ਚੁੱਕੇ, ਅਤੇ ਅਪਰਾਧੀਆਂ ਲਈ ਸਿਫ਼ਾਰਿਸ਼ ਕੀਤੀ।
‹ਅਥਵਾ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ, ਜੇ ਪਹਿਲਾਂ ਉਸ ਜੋਰਾਵਰ ਨੂੰ ਬੰਨ੍ਹ ਨਾ ਲਵੇ ਤਾਂ ਉਸ ਦਾ ਮਾਲ ਕਿਵੇਂ ਲੁੱਟ ਸਕਦਾ ਹੈ? ਪਹਿਲਾਂ ਉਸ ਨੂੰ ਬੰਨ ਕੇ ਫਿਰ ਉਸ ਦਾ ਘਰ ਲੁੱਟੇਗਾ।›
‹ਜਦ ਕੋਈ ਜ਼ੋਰਾਵਰ ਆਦਮੀ ਹਥਿਆਰ ਬੰਨ੍ਹੀਂ ਆਪਣੇ ਘਰ ਦੀ ਰਖਵਾਲੀ ਕਰਦਾ ਹੈ ਤਾਂ ਉਸ ਦਾ ਮਾਲ ਬਚਿਆ ਰਹਿੰਦਾ ਹੈ।›
ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ। ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।
ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਤੋਂ ਉਤਾਰ ਕੇ ਅਤੇ ਉਸੇ ਦੇ ਦੁਆਰਾ ਉਹਨਾਂ ਨੂੰ ਜਿੱਤ ਕੇ ਖੁੱਲਮ-ਖੁੱਲ੍ਹਾ ਤਮਾਸ਼ਾ ਬਣਾਇਆ।
ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ।
¶ ਫੇਰ ਸਵਰਗ ਵਿੱਚ ਯੁੱਧ ਹੋਇਆ। ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ, ਅਜਗਰ ਲੜਿਆ ਅਤੇ ਉਹ ਦੇ ਦੂਤ ਵੀ ਲੜੇ।