ਜ਼ਬੂਰ 40:9
TSK
ਮੈਂ ਮਹਾਂ-ਸਭਾ ਵਿੱਚ ਧਰਮ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਹੈ, ਵੇਖ, ਮੈਂ ਆਪਣੇ ਬੁੱਲ੍ਹਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ।
TSK
Treasury of Scripture Knowledge references in ਪੰਜਾਬੀ IRV.
ਮੈਂ ਮਹਾਂ-ਸਭਾ ਵਿੱਚ ਧਰਮ ਦੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਹੈ, ਵੇਖ, ਮੈਂ ਆਪਣੇ ਬੁੱਲ੍ਹਾਂ ਨੂੰ ਨਹੀਂ ਰੋਕਾਂਗਾ, ਹੇ ਯਹੋਵਾਹ, ਤੂੰ ਇਹ ਜਾਣਦਾ ਹੈਂ।
ਪਰਮੇਸ਼ੁਰ ਤਾਂ ਇੱਕ-ਇੱਕ ਕੰਮ ਦਾ ਅਤੇ ਇੱਕ-ਇੱਕ ਗੁਪਤ ਗੱਲ ਦਾ ਨਿਆਂ ਕਰੇਗਾ, ਭਾਵੇਂ ਉਹ ਚੰਗੀ ਹੋਵੇ ਭਾਵੇਂ ਮਾੜੀ।
‹ਕੁਝ ਛੁੱਪਿਆ ਨਹੀਂ ਜੋ ਪਰਗਟ ਨਾ ਹੋਵੇਗਾ ਅਤੇ ਕੁਝ ਗੁਪਤ ਨਹੀਂ ਜੋ ਜਾਣਿਆ ਨਾ ਜਾਵੇ ਅਤੇ ਉਜਾਗਰ ਨਾ ਹੋਵੇ।›
ਕਿਉਂਕਿ ਇਹ ਸਾਡੇ ਕੋਲੋਂ ਨਹੀਂ ਹੋ ਸਕਦਾ ਕਿ, ਜਿਹੜੀਆਂ ਗੱਲਾਂ ਅਸੀਂ ਵੇਖੀਆਂ ਅਤੇ ਸੁਣੀਆਂ ਉਹ ਨਾ ਆਖੀਏ।
ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ। ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ।