TSK

TSK · ਮਰਕੁਸ 4:7

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਲਈ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਆਪਣੀ ਪਈ ਹੋਈ ਜ਼ਮੀਨ ਨੂੰ ਵਾਹੋ, ਅਤੇ ਕੰਡਿਆਂ ਵਿੱਚ ਨਾ ਬੀਜੋ।

‹ਅਤੇ ਜਿਹੜਾ ਕੰਡਿਆਲੀਆਂ ਝਾੜੀਆਂ ਵਿੱਚ ਡਿੱਗਿਆ, ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਸੰਸਾਰ ਦੀ ਚਿੰਤਾ ਅਤੇ ਧਨ ਦਾ ਧੋਖਾ, ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਕੁਝ ਵੀ ਫਲ ਨਹੀਂ ਦਿੰਦਾ।›

‹ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਅਤੇ ਕੰਡਿਆਲੀਆਂ ਝਾੜੀਆਂ ਨੇ ਨਾਲ ਹੀ ਵੱਧ ਕੇ ਉਹਨਾਂ ਨੂੰ ਦਬਾ ਲਿਆ।›

ਉਸ ਨੇ ਉਨ੍ਹਾਂ ਨੂੰ ਆਖਿਆ ‹ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।›

ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫ਼ਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ।