TSK

TSK · ਮਰਕੁਸ 5:22

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਜਦੋਂ ਉਹ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਹਾਕਮ ਨੇ ਆ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ, ਪਰ ਤੂੰ ਆ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜਿਉਂਦੀ ਹੋ ਜਾਵੇਗੀ।

¶ ਉਹ ਇਹ ਗੱਲ ਕਰ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਕਿਉਂ ਖੇਚਲ ਪਾਉਂਦਾ ਹੈਂ?

ਸ਼ਮਊਨ ਪਤਰਸ ਇਹ ਵੇਖ ਕੇ ਯਿਸੂ ਦੇ ਪੈਰੀਂ ਡਿੱਗ ਪਿਆ ਅਤੇ ਬੋਲਿਆ, ਪ੍ਰਭੂ ਜੀ ਮੇਰੇ ਕੋਲੋਂ ਚਲੇ ਜਾਓ ਕਿਉਂ ਜੋ ਮੈਂ ਪਾਪੀ ਬੰਦਾ ਹਾਂ।

ਉਸੇ ਸਮੇਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਜਿਹੜਾ ਪ੍ਰਾਰਥਨਾ ਘਰ ਦਾ ਸਰਦਾਰ ਸੀ ਅਤੇ ਉਸ ਨੇ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦੀ ਮਿੰਨਤ ਕੀਤੀ ਜੋ ਮੇਰੇ ਘਰ ਚੱਲੋ।

ਜਦੋਂ ਪਤਰਸ ਅੰਦਰ ਜਾਣ ਲੱਗਾ ਤਾਂ ਇਸ ਤਰ੍ਹਾਂ ਹੋਇਆ ਕਿ ਕੁਰਨੇਲਿਯੁਸ ਉਹ ਨੂੰ ਆ ਮਿਲਿਆ ਅਤੇ ਉਹ ਦੇ ਪੈਰੀਂ ਪੈ ਕੇ ਮੱਥਾ ਟੇਕਿਆ।

ਅਤੇ ਪ੍ਰਾਰਥਨਾ ਘਰ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਪਰਿਵਾਰ ਨਾਲ ਪ੍ਰਭੂ ਤੇ ਵਿਸ਼ਵਾਸ ਕੀਤਾ ਅਤੇ ਕੁਰਿੰਥੀਆਂ ਵਿੱਚੋਂ ਬਹੁਤਿਆਂ ਲੋਕਾਂ ਨੇ ਸੁਣ ਕੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।

¶ ਮੈਂ ਯੂਹੰਨਾ ਉਹ ਹਾਂ ਜਿਸ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਦੋਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ ਡਿੱਗ ਕੇ ਉਸ ਦੂਤ ਦੇ ਪੈਰਾਂ ਉੱਤੇ ਜਾ ਪਿਆ ਜਿਸ ਨੇ ਮੈਨੂੰ ਇਹ ਗੱਲਾਂ ਵਿਖਾਈਆਂ ਸਨ।