TSK

TSK · ਮਰਕੁਸ 5:23

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਰ ਨਅਮਾਨ ਕ੍ਰੋਧੀ ਹੋ ਕੇ ਚੱਲਿਆ ਗਿਆ ਅਤੇ ਕਹਿਣ ਲੱਗਾ, “ਵੇਖੋ, ਮੈਂ ਤਾਂ ਸੋਚਦਾ ਸੀ ਕਿ ਜ਼ਰੂਰ ਉਹ ਬਾਹਰ ਆ ਕੇ ਮੇਰੇ ਕੋਲ ਆਵੇਗਾ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦਾ ਨਾਮ ਲੈ ਕੇ ਉਸ ਕੋੜ੍ਹ ਵਾਲੇ ਥਾਂ ਉੱਤੇ ਆਪਣਾ ਹੱਥ ਫੇਰੇਗਾ ਅਤੇ ਕੋੜ੍ਹ ਨੂੰ ਚੰਗਾ ਕਰੇਗਾ।

ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਉਂਦਾ ਹੈ।

ਅਤੇ ਉਹ ਉੱਥੇ ਕੋਈ ਚਮਤਕਾਰ ਨਾ ਵਿਖਾ ਸਕਿਆ ਪਰ ਥੋੜ੍ਹੇ ਜਿਹੇ ਰੋਗੀਆਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।

ਕਿਉਂ ਜੋ ਉਸੇ ਵੇਲੇ ਇੱਕ ਔਰਤ ਜਿਹ ਦੀ ਛੋਟੀ ਬੇਟੀ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਉਹ ਦੀ ਖ਼ਬਰ ਸੁਣ ਕੇ ਆਈ ਅਤੇ ਉਸ ਦੇ ਪੈਰੀਂ ਪਈ।

ਉਹ ਉਸ ਅੰਨ੍ਹੇ ਦਾ ਹੱਥ ਫੜ੍ਹ ਕੇ ਉਸ ਨੂੰ ਪਿੰਡੋਂ ਬਾਹਰ ਲੈ ਗਿਆ ਅਤੇ ਉਸ ਦੀਆਂ ਅੱਖਾਂ ਵਿੱਚ ਥੁੱਕ ਕੇ ਉਸ ਉੱਤੇ ਹੱਥ ਰੱਖੇ ਅਤੇ ਉਸ ਨੂੰ ਪੁੱਛਿਆ, ‹ਤੈਨੂੰ ਕੁਝ ਦਿਸਦਾ ਹੈ?›

‹ਉਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਗੜੇਗਾ। ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ।›

ਫਿਰ ਸ਼ਾਮ ਦੇ ਸਮੇਂ ਲੋਕ ਬਿਮਾਰਾਂ ਨੂੰ ਉਸ ਦੇ ਕੋਲ ਲਿਆਏ। ਉਸ ਨੇ ਹਰੇਕ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਚੰਗਾ ਕੀਤਾ।

ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਧਵਾ ਸੀ, ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ।

¶ ਇੱਕ ਵਾਰ ਫੇਰ ਯਿਸੂ ਗਲੀਲ ਵਿੱਚ ਕਾਨਾ ਨੂੰ ਗਿਆ। ਕਾਨਾ ਉਹ ਥਾਂ ਹੈ ਜਿੱਥੇ ਯਿਸੂ ਨੇ ਪਾਣੀ ਨੂੰ ਅੰਗੂਰਾਂ ਦੇ ਰਸ ਵਿੱਚ ਤਬਦੀਲ ਕੀਤਾ, ਇੱਕ ਅਧਿਕਾਰੀ ਕਫ਼ਰਨਾਹੂਮ ਵਿੱਚ ਰਹਿੰਦਾ ਸੀ, ਉਸਦਾ ਪੁੱਤਰ ਬਿਮਾਰ ਸੀ।

ਅਤੇ ਉਹਨਾਂ ਨੂੰ ਰਸੂਲਾਂ ਦੇ ਅੱਗੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੇ ਪ੍ਰਾਰਥਨਾ ਕਰਕੇ ਉਹਨਾਂ ਉੱਤੇ ਹੱਥ ਰੱਖੇ।

ਤਦ ਹਨਾਨਿਯਾਹ ਚੱਲਿਆ ਗਿਆ ਅਤੇ ਉਸ ਘਰ ਵਿੱਚ ਜਾ ਵੜਿਆ ਅਤੇ ਉਸ ਤੇ ਹੱਥ ਰੱਖ ਕੇ ਬੋਲਿਆ, ਹੇ ਭਾਈ ਸੌਲੁਸ, ਪ੍ਰਭੂ ਅਰਥਾਤ ਯਿਸੂ ਨੇ ਜੋ ਤੈਨੂੰ ਉਸ ਰਾਹ ਵਿੱਚ ਵਿਖਾਈ ਦਿੱਤਾ, ਜਿਸ ਤੋਂ ਤੂੰ ਆਇਆ ਸੀ, ਮੈਨੂੰ ਭੇਜਿਆ ਹੈ ਕਿ ਤੂੰ ਸੁਜਾਖਾ ਹੋ ਜਾਵੇਂ ਅਤੇ ਪਵਿੱਤਰ ਆਤਮਾ ਨਾਲ ਭਰ ਜਾਵੇਂ।

ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ