TSK

TSK · ਮਰਕੁਸ 7:15

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਧਰਤੀ ਉੱਤੇ ਘਿਸਰਨ ਵਾਲਿਆਂ ਵਿੱਚੋਂ ਜਿਹੜੇ ਢਿੱਡ ਭਾਰ ਘਿਸਰਦੇ ਜਾਂ ਚਾਰ ਪੈਰਾਂ ਨਾਲ ਤੁਰਦੇ ਹਨ, ਜਾਂ ਜਿਨ੍ਹਾਂ ਦੇ ਵੱਧ ਪੈਰ ਹੁੰਦੇ ਹਨ, ਉਨ੍ਹਾਂ ਨੂੰ ਤੁਸੀਂ ਨਾ ਖਾਣਾ ਕਿਉਂ ਜੋ ਉਹ ਘਿਣਾਉਣੇ ਹਨ।

‹ਹੇ ਸੱਪਾਂ ਦੇ ਬੱਚਿਓ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ।›

ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ‹ਭਲਾ, ਤੁਸੀਂ ਵੀ ਅਜਿਹੇ ਨਿਰਬੁੱਧ ਹੋ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਬਾਹਰੋਂ ਮਨੁੱਖ ਦੇ ਅੰਦਰ ਜਾਂਦਾ ਹੈ ਸੋ ਉਹ ਨੂੰ ਅਸ਼ੁੱਧ ਨਹੀਂ ਕਰ ਸਕਦਾ?›

ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ।

ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ।

ਜੋ ਕੁਝ ਕਸਾਈਆਂ ਦੀ ਹੱਟੀ ਵਿੱਚ ਵਿਕਦਾ ਹੈ, ਸੋ ਖਾਓ ਅਤੇ ਵਿਵੇਕ ਦੇ ਕਾਰਨ ਕੋਈ ਗੱਲ ਨਾ ਪੁੱਛੋ।

ਜੋ ਮਨ ਦੇ ਸਾਫ਼ ਹਨ ਉਹਨਾਂ ਲਈ ਸੱਭੋ ਕੁਝ ਸੁੱਚਾ ਹੈ, ਪਰ ਜੋ ਮਨ ਦੇ ਸਾਫ਼ ਨਹੀਂ ਅਤੇ ਅਵਿਸ਼ਵਾਸੀਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਮਨ ਅਸ਼ੁੱਧ ਹੋ ਚੁੱਕੇ ਹਨ।

ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁਝ ਲਾਭ ਨਾ ਹੋਇਆ।