TSK

TSK · ਮਰਕੁਸ 7:2

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਉਹਨਾਂ ਰਾਜਪਾਲਾਂ ਤੇ ਪਰਧਾਨਾਂ ਨੇ ਚਾਹਿਆ ਕਿ ਕਿਵੇਂ ਨਾ ਕਿਵੇਂ ਦਾਨੀਏਲ ਦੇ ਕੰਮ ਵਿੱਚ ਕੋਈ ਕਮੀ ਲੱਭੀਏ ਅਤੇ ਉਸ ਉੱਤੇ ਕੋਈ ਦੋਸ਼ ਲਾਈਏ ਪਰ ਉਹਨਾਂ ਨੂੰ ਕੋਈ ਦੋਸ਼ ਜਾਂ ਕੋਈ ਖੋਟ ਨਾ ਲੱਭਾ ਕਿਉਂ ਜੋ ਓਹ ਵਫ਼ਾਦਾਰ ਸੀ।

¶ ‹ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ, ਪਰ ਮੂਸਾ ਦੀ ਬਿਵਸਥਾ ਦੇ ਵੱਡੇ ਹੁਕਮਾਂ ਨੂੰ ਅਰਥਾਤ ਨਿਆਂ, ਦਯਾ ਅਤੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ।›

ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ।

ਮੈਂ ਜਾਣਦਾ ਹਾਂ ਅਤੇ ਪ੍ਰਭੂ ਯਿਸੂ ਤੋਂ ਮੈਨੂੰ ਵਿਸ਼ਵਾਸ ਹੋਈ ਹੈ, ਕਿ ਕੋਈ ਚੀਜ਼ ਆਪਣੇ ਆਪ ਤੋਂ ਅਸ਼ੁੱਧ ਨਹੀਂ ਪਰ ਜਿਹੜਾ ਕਿਸੇ ਚੀਜ਼ ਨੂੰ ਅਸ਼ੁੱਧ ਮੰਨਦਾ ਹੈ, ਉਹ ਉਸ ਦੇ ਲਈ ਅਸ਼ੁੱਧ ਹੈ।