ਮਰਕੁਸ 7:5
TSK
ਤਦ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ-ਬਜ਼ੁਰਗਾਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਅਤੇ ਬਿਨ੍ਹਾਂ ਹੱਥ ਧੋਤੇ ਰੋਟੀ ਕਿਉਂ ਖਾਂਦੇ ਹਨ?
TSK
Treasury of Scripture Knowledge references in ਪੰਜਾਬੀ IRV.
ਤਦ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਹ ਨੂੰ ਪੁੱਛਿਆ, ਤੇਰੇ ਚੇਲੇ ਵੱਡਿਆਂ-ਬਜ਼ੁਰਗਾਂ ਦੀ ਰੀਤ ਉੱਤੇ ਕਿਉਂ ਨਹੀਂ ਚੱਲਦੇ ਅਤੇ ਬਿਨ੍ਹਾਂ ਹੱਥ ਧੋਤੇ ਰੋਟੀ ਕਿਉਂ ਖਾਂਦੇ ਹਨ?
‹ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸੀਂ ਚਲਾਈ ਹੈ, ਟਾਲ ਦਿੰਦੇ ਹੋ ਅਤੇ ਹੋਰ ਬਥੇਰੇ ਏਹੋ ਜਿਹੇ ਕੰਮ ਤੁਸੀਂ ਕਰਦੇ ਹੋ।›
ਸਾਵਧਾਨ ਰਹੋ ਕਿ ਕੋਈ ਆਪਣੀ ਸਿੱਖਿਆ ਅਤੇ ਫ਼ਜ਼ੂਲ ਧੋਖੇ ਨਾਲ ਤੁਹਾਨੂੰ ਲੁੱਟ ਨਾ ਲਵੇ ਜੋ ਮਨੁੱਖਾਂ ਦੀਆਂ ਰੀਤਾਂ ਅਤੇ ਸੰਸਾਰ ਦੀਆਂ ਮੂਲ ਗੱਲਾਂ ਦੇ ਅਨੁਸਾਰ ਹਨ ਪਰ ਮਸੀਹ ਦੇ ਅਨੁਸਾਰ ਨਹੀਂ।
ਕਿਉਂ ਜੋ ਤੁਸੀਂ ਜਾਣਦੇ ਹੋ ਕਿ ਤੁਸੀਂ ਜੋ ਆਪਣੇ ਨਿਕੰਮੇ ਚਾਲ-ਚਲਣ ਤੋਂ ਛੁਟਕਾਰਾ ਪਾਇਆ ਜਿਹੜਾ ਤੁਹਾਡੇ ਵੱਡਿਆਂ ਤੋਂ ਚੱਲਿਆ ਆਉਂਦਾ ਸੀ, ਸੋ ਨਾਸਵਾਨ ਵਸਤਾਂ ਅਰਥਾਤ ਚਾਂਦੀ-ਸੋਨੇ ਨਾਲ ਨਹੀਂ।