TSK

TSK · ਮਰਕੁਸ 7:34

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਉਹ ਤੁੱਛ ਅਤੇ ਮਨੁੱਖਾਂ ਵੱਲੋਂ ਤਿਆਗਿਆ ਹੋਇਆ ਸੀ, ਇੱਕ ਦੁਖੀਆ ਮਨੁੱਖ, ਸੋਗ ਦਾ ਜਾਣੂ, ਅਤੇ ਉਸ ਵਾਂਗੂੰ ਜਿਸ ਤੋਂ ਲੋਕ ਮੂੰਹ ਲੁਕਾਉਂਦੇ, ਉਹ ਤੁੱਛ ਜਾਣਿਆ ਗਿਆ ਅਤੇ ਅਸੀਂ ਉਸ ਦੀ ਕਦਰ ਨਾ ਕੀਤੀ।

ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਵਧਾਇਆ ਅਤੇ ਉਹ ਨੂੰ ਛੂਹ ਕੇ ਕਿਹਾ, ‹ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ।›

ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ।

ਅਤੇ ਤੀਜੇ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ ‹“ਏਲੋਈ ਏਲੋਈ ਲਮਾ ਸਬਕਤਨੀ”› ਜਿਸ ਦਾ ਅਰਥ ਇਹ ਹੈ, ‹ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ?›

ਤਦ ਯਿਸੂ ਨੇ ਉਸ ਨੂੰ ਕਿਹਾ, ‹ਸੁਜਾਖਾ ਹੋ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।›

ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਆਪਣੇ ਆਤਮਾ ਵਿੱਚ ਬਹੁਤ ਦੁੱਖੀ ਹੋਇਆ ਅਤੇ ਦਰਦ ਮਹਿਸੂਸ ਕੀਤਾ।

¶ ਇੱਕ ਵਾਰ ਫੇਰ ਯਿਸੂ ਨੇ ਆਪਣੇ ਮਨ ਵਿੱਚ ਬੜਾ ਦੁੱਖ ਮਹਿਸੂਸ ਕੀਤਾ। ਯਿਸੂ ਲਾਜ਼ਰ ਦੀ ਕਬਰ ਤੇ ਗਿਆ ਜੋ ਕਿ ਇੱਕ ਗੁਫਾ ਸੀ, ਉਸ ਉੱਪਰ ਪੱਥਰ ਧਰਿਆ ਹੋਇਆ ਸੀ।

ਇਸ ਪ੍ਰਾਰਥਨਾ ਤੋਂ ਬਾਅਦ ਉਹ ਉੱਚੀ ਅਵਾਜ਼ ਨਾਲ ਬੁਲਾਇਆ, ‹“ਲਾਜ਼ਰ, ਬਾਹਰ ਨਿੱਕਲ ਆ।”›

ਪਤਰਸ ਨੇ ਉਸ ਨੂੰ ਆਖਿਆ, ਐਨਿਯਾਸ, ਯਿਸੂ ਮਸੀਹ ਤੈਨੂੰ ਚੰਗਾ ਕਰਦਾ ਹੈ, ਉੱਠ ਅਤੇ ਆਪਣਾ ਵਿਛਾਉਣਾ ਸੁਧਾਰ, ਅਤੇ ਉਹ ਉਸੇ ਵੇਲੇ ਉੱਠ ਖੜ੍ਹਾ ਹੋਇਆ!

ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।