ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਆਖਿਆ, ਸਾਨੂੰ ਪੀਣ ਨੂੰ ਪਾਣੀ ਦੇ। ਮੂਸਾ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੇਰੇ ਨਾਲ ਕਿਉਂ ਝਗੜਦੇ ਹੋ ਅਤੇ ਯਹੋਵਾਹ ਨੂੰ ਕਿਉਂ ਪਰਤਾਉਂਦੇ ਹੋ?
TSK
TSK · ਮਰਕੁਸ 8:11
Treasury of Scripture Knowledge references in ਪੰਜਾਬੀ IRV.
¶ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈਣਾ, ਜਿਵੇਂ ਤੁਸੀਂ ਮੱਸਾਹ ਵਿੱਚ ਕੀਤਾ ਸੀ।
¶ ਫਿਰ ਕੁਝ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਆਖਿਆ, ਗੁਰੂ ਜੀ ਅਸੀਂ ਕੋਈ ਨਿਸ਼ਾਨ ਵੇਖਣਾ ਚਾਹੁੰਦੇ ਹਾਂ।
¶ ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਹ ਦੇ ਕੋਲ ਆ ਕੇ ਬੋਲੇ, ਕੀ ਮਨੁੱਖ ਨੂੰ ਇਹ ਯੋਗ ਹੈ ਕਿ ਉਹ ਕਿਸੇ ਗੱਲ ਕਾਰਨ ਆਪਣੀ ਪਤਨੀ ਨੂੰ ਤਲਾਕ ਦੇਵੇ?
¶ ਤਦ ਫ਼ਰੀਸੀਆਂ ਨੇ ਯੋਜਨਾ ਬਣਾਈ ਜੋ ਉਹ ਨੂੰ ਕਿਸ ਤਰ੍ਹਾਂ ਗੱਲਾਂ ਵਿੱਚ ਫਸਾਈਏ।
¶ ਉਸੇ ਦਿਨ ਸਦੂਕੀ ਜਿਹੜੇ ਆਖਦੇ ਹਨ ਜੋ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਉਹ ਦੇ ਕੋਲ ਆਏ ਅਤੇ ਉਸ ਤੋਂ ਸਵਾਲ ਪੁੱਛਿਆ
ਅਤੇ ਜਦੋਂ ਫ਼ਰੀਸੀਆਂ ਦੇ ਉਪਦੇਸ਼ਕਾਂ ਨੇ ਉਹ ਨੂੰ ਪਾਪੀਆਂ ਅਤੇ ਚੂੰਗੀ ਲੈਣ ਵਾਲਿਆਂ ਦੇ ਨਾਲ ਰੋਟੀ ਖਾਂਦਿਆਂ ਵੇਖਿਆ ਤਾਂ ਉਸ ਦੇ ਚੇਲਿਆਂ ਨੂੰ ਕਿਹਾ, ਉਹ ਚੂੰਗੀ ਲੈਣ ਵਾਲੇ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
ਤਦ ਉਸ ਨੇ ਉਨ੍ਹਾਂ ਨੂੰ ਪੁੱਛਿਆ, ‹ਤੁਸੀਂ ਇਨ੍ਹਾਂ ਨਾਲ ਕੀ ਸਵਾਲ-ਜ਼ਵਾਬ ਕਰਦੇ ਹੋ?›
¶ ਤਾਂ ਵੇਖੋ ਇੱਕ ਉਪਦੇਸ਼ਕ ਨੇ ਉਸ ਨੂੰ ਪਰਤਾਉਣ ਲਈ ਖਲੋ ਕੇ ਕਿਹਾ, ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ?
ਜਦੋਂ ਉਹ ਉੱਥੋਂ ਨਿੱਕਲਿਆ ਤਾਂ ਉਪਦੇਸ਼ਕ ਅਤੇ ਫ਼ਰੀਸੀ ਜ਼ੋਰ ਪਾਉਣ ਲੱਗੇ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ।
ਯਿਸੂ ਨੇ ਉਸ ਨੂੰ ਆਖਿਆ, ‹“ਜਦੋਂ ਤੱਕ ਤੁਸੀਂ ਅਚਰਜ਼ ਅਤੇ ਨਿਸ਼ਾਨ ਨਹੀਂ ਵੇਖੋਂਗੇ ਤੁਸੀਂ ਮੇਰੇ ਉੱਤੇ ਵਿਸ਼ਵਾਸ ਨਹੀਂ ਕਰੋਂਗੇ।”›
ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਤੇ ਵਿਸ਼ਵਾਸ ਕੀਤਾ ਹੈ? ਨਹੀਂ!
ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ।