TSK

TSK · ਮਰਕੁਸ 8:15

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਪਹਿਲੇ ਮਹੀਨੇ ਦੀ ਚੌਧਵੀਂ ਦੀ ਸ਼ਾਮ ਤੋਂ ਇੱਕੀ ਤਾਰੀਖ਼ ਦੀ ਸ਼ਾਮ ਤੱਕ ਤੁਸੀਂ ਪਤੀਰੀ ਰੋਟੀ ਖਾਓ।

ਫੇਰ ਤੂੰ ਉਹ ਨੂੰ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕਰ ਕੇ ਉਨ੍ਹਾਂ ਦੇ ਵੇਖਦਿਆਂ ਉਹ ਨੂੰ ਅਧਿਕਾਰ ਦੇ।

ਅਤੇ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਆਖਿਆ, ਤਕੜਾ ਅਤੇ ਸੂਰਮਾ ਹੋ ਅਤੇ ਕੰਮ ਕਰ, ਨਾ ਡਰੀਂ ਅਤੇ ਨਾ ਘਬਰਾਵੀਂ, ਕਿਉਂ ਜੋ ਯਹੋਵਾਹ ਪਰਮੇਸ਼ੁਰ ਅਰਥਾਤ ਮੇਰਾ ਪਰਮੇਸ਼ੁਰ ਤੇਰੇ ਅੰਗ-ਸੰਗ ਹੈ, ਉਹ ਤੈਨੂੰ ਨਾ ਭੁੱਲੇਗਾ ਨਾ ਤੈਨੂੰ ਤਿਆਗੇਗਾ ਜਦ ਤੱਕ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਲਈ ਸਾਰਾ ਕੰਮ ਸੰਪੂਰਨ ਨਾ ਹੋਵੇ!

¶ ਉਸ ਸਮੇਂ ਰਾਜਾ ਹੇਰੋਦੇਸ ਨੇ ਯਿਸੂ ਦੀ ਖ਼ਬਰ ਸੁਣੀ।

‹ਤੁਸੀਂ ਕਿਉਂ ਨਹੀਂ ਸਮਝਦੇ ਕਿ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਇਹ ਕਿ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਬਚੋ?›

¶ ਫੇਰ ਉਨ੍ਹਾਂ ਨੇ ਫ਼ਰੀਸੀਆਂ ਅਤੇ ਹੇਰੋਦੀਆਂ ਵਿੱਚੋਂ ਕਈਆਂ ਨੂੰ ਉਹ ਦੇ ਕੋਲ ਭੇਜਿਆ ਜੋ ਉਹ ਨੂੰ ਉਹ ਦੀਆਂ ਗੱਲਾਂ ਵਿੱਚ ਫਸਾਉਣ।

ਉਸ ਨੇ ਉਨ੍ਹਾਂ ਨੂੰ ਆਖਿਆ ‹ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।›

ਮੈਂ ਪਰਮੇਸ਼ੁਰ, ਮਸੀਹ ਯਿਸੂ ਅਤੇ ਚੁਣਿਆਂ ਹੋਇਆਂ ਦੂਤਾਂ ਨੂੰ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਹਨਾਂ ਗੱਲਾਂ ਦੀ ਸੰਭਾਲ ਕਰ ਅਤੇ ਕਿਸੇ ਕੰਮ ਵਿੱਚ ਪੱਖਪਾਤ ਨਾ ਕਰ।

¶ ਇਹਨਾਂ ਗੱਲਾਂ ਨਾਲ ਉਹਨਾਂ ਨੂੰ ਚੇਤੇ ਕਰਾ, ਪ੍ਰਭੂ ਨੂੰ ਗਵਾਹ ਕਰਕੇ ਬੇਨਤੀ ਕਰ ਕਿ ਉਹ ਸ਼ਬਦਾਂ ਦਾ ਝਗੜਾ ਨਾ ਕਰਨ, ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦਾ ਵਿਗਾੜ ਹੀ ਹੁੰਦਾ ਹੈ।