ਹੇ ਯਹੋਵਾਹ, ਤੂੰ ਆਪਣਿਆਂ ਰਾਹਾਂ ਤੋਂ ਸਾਨੂੰ ਕਿਉਂ ਭਟਕਣ ਦਿੱਤਾ? ਤੂੰ ਸਾਡੇ ਦਿਲਾਂ ਨੂੰ ਤੇਰਾ ਡਰ ਮੰਨਣ ਤੋਂ ਕਿਉਂ ਕਠੋਰ ਹੋਣ ਦਿੱਤਾ? ਆਪਣੇ ਦਾਸਾਂ, ਆਪਣੇ ਨਿੱਜ ਭਾਗ ਦੇ ਗੋਤਾਂ ਦੀ ਖ਼ਾਤਰ ਮੁੜ ਆ।
TSK
TSK · ਮਰਕੁਸ 8:17
Treasury of Scripture Knowledge references in ਪੰਜਾਬੀ IRV.
ਪਰ ਯਿਸੂ ਨੇ ਇਹ ਜਾਣ ਕੇ ਕਿਹਾ, ‹ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਆਪਸ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀ ਨਹੀਂ?›
ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ‹ਆਪਣਾ ਹੱਥ ਵਧਾ।› ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ।
¶ ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।
ਪਰ ਯਿਸੂ ਨੇ ਆਪਣੇ ਆਪ ਨੂੰ ਉਹਨਾਂ ਕੋਲੋਂ ਦੂਰ ਰੱਖਿਆ ਕਿਉਂਕਿ ਉਹ ਉਨ੍ਹਾਂ ਬਾਰੇ ਜਾਣਦਾ ਸੀ।
ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, ‹“ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ?”› ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, ‹“ਕੀ ਤੂੰ ਮੇਰੇ ਨਾਲ ਪ੍ਰੀਤ ਰੱਖਦਾ ਹੈਂ।”› ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।” ਯਿਸੂ ਨੇ ਪਤਰਸ ਨੂੰ ਆਖਿਆ, ‹“ਮੇਰੀਆਂ ਭੇਡਾਂ ਨੂੰ ਚਾਰ।›
¶ ਉਹ ਦੇ ਵਿਖੇ ਅਸੀਂ ਬਹੁਤ ਕੁਝ ਆਖਣਾ ਹੈ ਜਿਸ ਦਾ ਅਰਥ ਕਰਨਾ ਔਖਾ ਹੈ ਕਿਉਂਕਿ ਤੁਸੀਂ ਕੰਨਾਂ ਤੋਂ ਬੋਲੇ ਹੋ ਗਏ ਹੋ।