ਗਿਣਤੀ 11:21
TSK
¶ ਤਦ ਮੂਸਾ ਨੇ ਆਖਿਆ ਕਿ ਇਹ ਪਰਜਾ ਜਿਸ ਦੇ ਵਿੱਚ ਮੈਂ ਹਾਂ, ਛੇ ਲੱਖ ਪਿਆਦੇ ਹੀ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਉਹ ਪੂਰਾ ਮਹੀਨਾ ਖਾਣਗੇ!
TSK
Treasury of Scripture Knowledge references in ਪੰਜਾਬੀ IRV.
¶ ਤਦ ਮੂਸਾ ਨੇ ਆਖਿਆ ਕਿ ਇਹ ਪਰਜਾ ਜਿਸ ਦੇ ਵਿੱਚ ਮੈਂ ਹਾਂ, ਛੇ ਲੱਖ ਪਿਆਦੇ ਹੀ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਉਹ ਪੂਰਾ ਮਹੀਨਾ ਖਾਣਗੇ!
ਤਦ ਉਸ ਅਹੁਦੇਦਾਰ ਨੇ ਜਿਹ ਦੇ ਹੱਥ ਤੇ ਰਾਜਾ ਢਾਸਣਾ ਲੈਂਦਾ ਸੀ ਪਰਮੇਸ਼ੁਰ ਦੇ ਜਨ ਨੂੰ ਉੱਤਰ ਦਿੱਤਾ ਕਿ ਜੇ ਯਹੋਵਾਹ ਅਕਾਸ਼ ਦੀਆਂ ਖਿੜਕੀਆਂ ਵੀ ਖੋਲ੍ਹ ਦੇਵੇ ਤਦ ਵੀ ਕੀ ਇਹ ਗੱਲ ਹੋ ਸਕਦੀ ਹੈ? ਉਸ ਨੇ ਆਖਿਆ, ਵੇਖ ਤੂੰ ਇਸ ਨੂੰ ਆਪਣੀਆਂ ਅੱਖਾਂ ਨਾਲ ਵੇਖਣ ਹੀ ਵਾਲਾ ਹੈਂ ਪਰ ਤੂੰ ਉਹ ਦੇ ਵਿੱਚੋਂ ਕੁਝ ਵੀ ਨਾ ਖਾਵੇਂਗਾ।
ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ?
ਕਿਉਂ ਜੋ ਉਨ੍ਹਾਂ ਨੇ ਉਨ੍ਹਾਂ ਰੋਟੀਆਂ ਦੀ ਗੱਲ ਨਹੀਂ ਸੀ ਸਮਝੀ ਪਰ ਉਨ੍ਹਾਂ ਦੇ ਮਨ ਕਠੋਰ ਹੋ ਗਏ ਸਨ।