TSK

TSK · ਮਰਕੁਸ 9:10

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ਅਤੇ ਉਹ ਨੂੰ ਕਿਹਾ, ਪ੍ਰਭੂ ਜੀ, ਪਰਮੇਸ਼ੁਰ ਇਹ ਨਾ ਕਰੇ! ਤੇਰੇ ਲਈ ਇਹ ਕਦੇ ਨਾ ਹੋਵੇਗਾ!

ਪਰ ਉਨ੍ਹਾਂ ਇਸ ਗੱਲ ਨੂੰ ਜਿਹੜੀ ਉਸ ਨੇ ਉਨ੍ਹਾਂ ਨੂੰ ਆਖੀ, ਨਹੀਂ ਸਮਝਿਆ।

ਕਿ ‹ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ।›

ਯਿਸੂ ਨੇ ਉੱਤਰ ਦਿੱਤਾ, ‹“ਇਸ ਹੈਕਲ ਨੂੰ ਢਾਹ ਦਿਓ, ਅਤੇ ਮੈਂ ਇਸ ਨੂੰ ਫਿਰ ਤਿੰਨ ਦਿਨਾਂ ਵਿੱਚ ਖੜ੍ਹਾ ਕਰ ਦਿਆਂਗਾ।”›

ਇਹ ਆਖ ਕੇ, ਯਿਸੂ ਦੱਸ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ।

ਤਦ ਯਿਸੂ ਦੇ ਚੇਲਿਆਂ ਨੇ ਆਖਿਆ, “ਵੇਖ, ਹੁਣ ਤੂੰ ਸਪੱਸ਼ਟ ਬੋਲ ਰਿਹਾ ਹੈ ਅਤੇ ਕੋਈ ਬੁਝਾਰਤ ਨਹੀਂ।