TSK

TSK · ਮਰਕੁਸ 9:25

Treasury of Scripture Knowledge references in ਪੰਜਾਬੀ IRV.

ਬੀਤਣ 'ਤੇ ਵਾਪਸ ਜਾਓ

¶ ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲ਼ਿਆਂ ਦੇ ਕੰਨ ਖੁੱਲ੍ਹ ਜਾਣਗੇ।

¶ ਫਿਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ, ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਯਿਸੂ ਦੇ ਕੋਲ ਲਿਆਏ।

ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ।

ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ!

ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ‹ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ!› ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ।

ਕਿਉਂਕਿ ਉਹ ਅਸ਼ੁੱਧ ਆਤਮਾ ਨੂੰ ਉਸ ਆਦਮੀ ਵਿੱਚੋਂ ਨਿੱਕਲਣ ਦਾ ਹੁਕਮ ਦੇ ਰਿਹਾ ਸੀ, ਇਸ ਲਈ ਜੋ ਦੁਸ਼ਟ-ਆਤਮਾ ਬਾਰ-ਬਾਰ ਉਸ ਵਿੱਚ ਆਉਂਦਾ ਸੀ। ਬਹੁਤ ਵਾਰ ਲੋਕ ਉਸ ਨੂੰ ਸੰਗਲਾਂ ਅਤੇ ਬੇੜੀਆਂ ਨਾਲ ਜਕੜ ਕੇ ਪਹਿਰੇ ਵਿੱਚ ਰੱਖਦੇ ਸਨ ਪਰ ਉਹ ਬੰਧਨਾਂ ਨੂੰ ਤੋੜ ਦਿੰਦਾ ਸੀ। ਦੁਸ਼ਟ-ਆਤਮਾ ਉਸ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ।

¶ ਫਿਰ ਯਿਸੂ ਨੇ ਇੱਕ ਗੁੰਗੇ ਭੂਤ ਨੂੰ ਕੱਢਿਆ ਅਤੇ ਇਹ ਹੋਇਆ ਕਿ ਜਦ ਉਹ ਭੂਤ ਨਿੱਕਲ ਗਿਆ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਤੇ ਲੋਕ ਹੈਰਾਨ ਹੋਏ।

ਪਰ ਮਹਾਂ ਦੂਤ ਮਿਕਾਏਲ ਨੇ ਸ਼ੈਤਾਨ ਨਾਲ ਝਗੜਾ ਕਰ ਕੇ ਮੂਸਾ ਦੀ ਲਾਸ਼ ਦੇ ਵਿਖੇ ਵਿਵਾਦ ਕਰਦਾ ਸੀ, ਤਾਂ ਉਹ ਦੀ ਹਿੰਮਤ ਨਾ ਹੋਈ ਕਿ ਮਿਹਣਾ ਮਾਰ ਕੇ ਉਸ ਉੱਤੇ ਦੋਸ਼ ਲਾਵੇ ਸਗੋਂ ਇਹ ਆਖਿਆ ਭਈ ਪ੍ਰਭੂ ਤੈਨੂੰ ਝਿੜਕੇ!